ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ। ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।
ਇਸ ਦੇ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਭ ਤੋਂ ਸੀਨੀਅਰ ਜੱਜ ਜੀਐਸ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਸੰਧਾਵਾਲੀਆ ਇਕ ਕਾਨੂੰਨੀ ਪਰਿਵਾਰ ਤੋਂ ਹਨ। ਉਨ੍ਹਾਂ ਦੇ ਪਿਤਾ 1978 ਤੋਂ 1983 ਤੱਕ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈਕੋਰਟ ਦੇ ਮੁੱਖ ਜੱਜ ਰਹਿ ਚੁੱਕੇ ਹਨ। 1 ਨਵੰਬਰ 1965 ਨੂੰ ਜਨਮੇ ਗੁਰਮੀਤ ਸਿੰਘ ਸੰਧਾਵਾਲੀਆ ਨੇ 1986 ਵਿਚ ਡੀਏਵੀ ਕਾਲਜ, ਚੰਡੀਗੜ੍ਹ ਤੋਂ ਬੀਏ (ਆਨਰਸ) ਕੀਤਾ। 1989 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐੱਲਐੱਲਬੀ ਕੀਤਾ।
ਇਹ ਵੀ ਪੜ੍ਹੋ : ਹੁਣ ਫਰਾਂਸ ‘ਚ ਵੀ ਚੱਲੇਗਾ UPI, ਭਾਰਤੀ ਸੈਲਾਨੀਆਂ ਨੂੰ ਵੱਡਾ ਤੋਹਫਾ, ਇਥੇ ਆਏਗਾ ਕੰਮ
ਇਸ ਦੇ ਬਾਅਦ ਬਾਅਦ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਵਿਚ ਇਕ ਵਕੀਲ ਵਜੋਂ ਵੀ ਕੰਮ ਕੀਤਾ।ਇਸੇ ਸਾਲ ਅਗਸਤ ਵਿਚ ਕਾਲਜ ਦੇ ਦਿਨਾਂ ਵਿਚ ਲਾਨ ਟੈਨਿਸ ਦੇ ਖੇਡ ਵਿਚ ਆਪਣੇ ਕਾਲਜ ਤੇ ਯੂਨੀਵਰਸਿਟੀ ਦੀ ਅਗਵਾਈ ਕਰਨ ਵਾਲੇ ਖਿਡਾਰੀ ਵੀ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –