ਪੰਜਾਬ ਵਿਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ‘ਤੇ ਮੰਥਨ ਚੱਲ ਰਿਹਾ ਹੈ। ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਇਸ ‘ਤੇ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਹਾਰ ਲਈ ਸਿਰਫ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ।
ਗੁਰਪ੍ਰੀਤ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਅਮਲ ਵਿਚ ਨਹੀਂ ਲਿਆਂਦਾ ਗਿਆ, ਜੋ ਹਾਰ ਦਾ ਮੁੱਖ ਕਾਰਨ ਬਣਿਆ। ਚੰਨੀ ਵੱਲੋਂ 36000 ਮੁਲਾਜ਼ਮ ਪੱਕੇ ਕਰਨ ਦੀ, ਰੇਤਾ ਸਸਤੀ ਕਰਨ, ਗਰੀਬਾਂ ਨੂੰ ਪਲਾਟ ਦੇਣ ਦੀ ਗੱਲ ਕਹੀ ਸੀ ਪਰ ਅਮਲ ਨਹੀਂ ਹੋਇਆ ਤਾਂ ਹੀ ਲੋਕਾਂ ਨੇ ਵੋਟਾਂ ਨਹੀਂ ਪਾਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਨੱਚਣਾ ਨਹੀਂ ਹੁੰਦਾ ਤੇ ਨਾ ਹੀ ਬੱਕਰੀਆਂ ਚੋਣੀਆਂ ਹੁੰਦਾ ਹੈ। ਚੰਨੀ ਨੇ 111 ਦਿਨ ਸਿਰਫ ਡਾਂਸ ਹੀ ਕੀਤਾ, ਸਿਰਫ ਬੱਕਰੀਆਂ ਹੀ ਚੋਈਆਂ, ਹੋਰ ਕੁਝ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਐਨ ਪਹਿਲਾਂ ਮੁੱਖ ਮੰਤਰੀ ਦੇ ਭਾਣਜੇ ਦੇ ਘਰੋਂ 10 ਕਰੋੜ ਫੜਿਆ ਗਿਆ ਜਿਸ ਦਾ ਲੋਕਾਂ ਨੂੰ ਬਹੁਤ ਹੀ ਗਲਤ ਮੈਸੇਜ ਗਿਆ। ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਹਾਈਕਮਾਨ ਨੂੰ ਬਹੁਤ ਹੀ ਮਹਿੰਗਾ ਸਾਬਤ ਹੋਇਆ ਹੈ। ਗੁਰਪ੍ਰੀਤ ਜੀਪੀ ਨੇ ਕਿਹਾ ਕਿ ਸਹੀ ਅਰਥਾਂ ਵਿਚ ਹਾਈਕਮਾਨ ਵੱਲੋਂ ਚੁਣਿਆ ਗਿਆ ਮੁੱਖ ਮੰਤਰੀ ਦਾ ਚਿਹਰਾ ਸਹੀ ਨਹੀਂ ਸੀ। ਰਾਹੁਲ ਗਾਂਧੀ ਦੀ ਚੁਆਇਸ ਸਹੀ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਨਵਜੋਤ ਸਿੰਘ ਸਿੱਧੂ ਬਾਰੇ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਚੋਣਾਂ ਵਿਚ ਉਨ੍ਹਾਂ ਦੀ ਭੂਮਿਕਾ ਬਹੁਤ ਚੰਗੀ ਸੀ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਮੁੱਖ ਮੰਤਰੀ ਚਿਹਰਾ ਹੁੰਦੇ ਤਾਂ ਪੰਜਾਬ ਵਿਚ ਅਸੀਂ 50 ਸੀਟਾਂ ਜ਼ਰੂਰ ਜਿੱਤਦੇ।
ਇਹ ਵੀ ਪੜ੍ਹੋ : ਗਾਂਧੀ ਪਰਿਵਾਰ ‘ਤੇ ਵਰ੍ਹੇ ਸਾਬਕਾ ਕਾਂਗਰਸੀ ਅਸ਼ਵਨੀ ਕੁਮਾਰ, ਬੋਲੇ- ‘ਜਨਤਾ ਇਨ੍ਹਾਂ ਨੂੰ ਨਕਾਰ ਚੁੱਕੀ’
ਗੌਰਤਲਬ ਹੈ ਕਿ ਵਿਧਾਨ ਸਭਾ ਚੋਣਾਂ 2022 ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿਚ ਸਿਆਸੀ ਭੂਚਾਲ ਆ ਗਿਆ ਹੈ। ਸੋਨੀਆ ਗਾਂਧੀ ਨੇ ਵੱਡਾ ਐਕਸ਼ਨ ਲੈਂਦਿਆਂ ਨਵਜੋਤ ਸਿੱਧੂ ਸਣੇ 5 ਰਾਜਾਂ ਦੇ ਪਾਰਟੀ ਪ੍ਰਧਾਨਾਂ ਦੀ ਛੁੱਟੀ ਕਰ ਦਿੱਤੀ ਹੈ।