ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਜਾਰੀ ਹੈ। ਇਸੇ ਦਰਮਿਆਨ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਫ਼ਿਲਮ ਸੂਰਿਆਵੰਸ਼ੀ ਰਿਲੀਜ਼ ਹੋਈ ਹੈ। ਜਿਸ ਦਾ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਚਕਾਰ ਕਾਂਗਰਸ ਆਗੂ ਗੁਰਸਿਮਰਨ ਨੇ ਅਕਸ਼ੈ ਕੁਮਾਰ ਨੂੰ ਆਪਣਾ ਭਰਾ ਦੱਸਦੇ ਹੋਏ ਉਨ੍ਹਾਂ ਦੀ ਫਿਲਮ ਦਾ ਸਮਰਥਨ ਕੀਤਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਭਰ ਦੇ ਸਿਨੇਮਾ ਘਰਾਂ ਅੱਗੇ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਸੂਰਿਆਵੰਸ਼ੀ ਦਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਕਸ਼ੈ ਕੁਮਾਰ ਨੇ ਹੁਣ ਤੱਕ ਪੰਜਾਬੀਆਂ ਅਤੇ ਸਿੱਖਾਂ ਦੇ ਕਿਰਦਾਰ ਨਿਭਾ ਕੇ ਕਰੋੜਾਂ ਰੁਪਏ ਕਮਾਏ ਹਨ। ਜਦੋਂ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਦਾ ਸਮਾਂ ਸੀ। ਉਸ ਸਮੇਂ ਅਕਸ਼ੈ ਕੁਮਾਰ ਪੰਜਾਬ ਦੇ ਲੋਕਾਂ ਦੇ ਉਲਟ ਸਰਕਾਰ ਦੇ ਹੱਕ ਵਿੱਚ ਖੜ੍ਹ ਗਿਆ ਜਿਸ ਕਰਕੇ ਉਹ ਅਕਸ਼ੈ ਕੁਮਾਰ ਦੀਆਂ ਫ਼ਿਲਮਾਂ ਦਾ ਬਾਈਕਾਟ ਕਰ ਰਹੇ ਹਨ।
ਦੱਸਣਯੋਗ ਹੈ ਕਿ ਉਹ ਪਹਿਲਾਂ ਵੀ ਸੁਰਖੀਆਂ ਵਿੱਚ ਰਹੇ ਹਨ। ਨਵਜੋਤ ਸਿਧੂ ਦੇ ਸਲਾਹਕਾਰ ਮਾਲਵਿੰਦਰ ਮਾਲ ਦੇ ਖਿਲਾਫ ਗੁਰਸਿਮਰਨ ਸਿੰਘ ਮੰਡ ਨੇ ਹੀ ਸ਼ਕਾਇਤ ਦਿੱਤੀ ਸੀ। ਉਹ ਖਾਲਿਸਤਾਨ ਖਿਲਾਫ ਬੋਲਦੇ ਹਨ, ਕੰਧਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ ਸਾਫ ਕਰਦੇ ਨਜ਼ਰ ਆਉਂਦੇ ਹਨ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਲਖ ਲਗੇ ਬੁੱਤ ਨੂੰ ਪੱਗ ਨਾਲ ਸਾਫ ਕਰਨ ‘ਤੇ ਵੀ ਉਹ ਵਿਵਾਦਾਂ ਵਿੱਚ ਫਸੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ 37 IPS ਤੇ PPS ਅਧਿਕਾਰੀਆਂ ਦੇ ਹੋਏ ਤਬਾਦਲੇ