ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਫਗਵਾੜਾ ਸ਼ਹਿਰ ਵਿੱਚ ਇੱਕ ਵਾਰ ਫ਼ਿਰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਪਰਵਾਸੀ ਮਜ਼ਦੂਰ ਨੇ ਪਹਿਲਾਂ ਗੁਟਕਾ ਸਾਹਿਬ ‘ਤੇ ਫੋਨ ਨੰਬਰ ਲਿਖਿਆ ਇਸ ‘ਤੋਂ ਬਾਅਦ ਉਹ ਦੁਕਾਨਦਾਰ ਕੋਲ ਗਿਆ ਤੇ ਉਸ ਵੱਲ ਗੁਟਕਾ ਸਾਹਿਬ ਸੁੱਟ ਕੇ ਰਿਚਾਰਜ ਕਰਨ ਲਈ ਕਿਹਾ। ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਦੁਕਾਨਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੁਹੱਲਾ ਗੋਬਿੰਦਪੁਰਾ ਵਿਖੇ ਉਸ ਦੀ ਮੋਬਾਈਲ ਦੀ ਦੁਕਾਨ ਹੈ, ਜਿੱਥੇ ਇੱਕ ਪਰਵਾਸੀ ਵਿਅਕਤੀ ਫੋਨ ਦਾ ਰਿਚਾਰਜ ਕਰਵਾਉਣ ਆਇਆ। ਉਸ ਨੇ ਗੁਟਕਾ ਸਾਹਿਬ ਦੇ ਖਾਲੀ ਅੰਗ ‘ਤੇ ਫੋਨ ਨੰਬਰ ਲਿਖੇ ਹੋਏ ਸਨ। ਇੰਨ੍ਹਾਂ ਨਹੀਂ ਇਸ ਮਗਰੋਂ ਉਸ ਨੇ ਦੁਕਾਨ ‘ਤੇ ਆ ਕੇ ਗੁਟਕਾ ਸਾਹਿਬ ਨੂੰ ਉਨ੍ਹਾਂ ਅੱਗੇ ਸੁਟਿਆ। ਜਿਸ ‘ਤੋਂ ਬਾਅਦ ਦੁਕਾਨਦਾਰ ਨੇ ਇਸ ਦੀ ਜਾਣਕਾਰੀ ਪੁਲਿਸ ਅਤੇ ਸਿੱਖ ਜਥੇਬੰਦੀਆਂ ਨੂੰ ਦਿੱਤੀ। ਇਸ ਘਟਨਾ ‘ਤੋਂ ਬਾਅਦ ਸੰਗਤਾਂ ‘ਚ ਕਾਫੀ ਰੋਸ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, CBI ਮੁਖੀ ਦੀ ਤਰਜ਼ ‘ਤੇ ਨਿਯੁਕਤ ਕੀਤੇ ਜਾਣ ਚੋਣ ਕਮਿਸ਼ਨਰ
SHO ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਗੋਬਿੰਦਪੁਰਾ ਵਿਖੇ ਇਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਜਿਸ ‘ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਜਾ ਕੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸ਼ੰਕਰ ਵਾਸੀ ਯੂਪੀ ਹਾਲ ਵਾਸੀ ਮੁਹੱਲਾ ਗੋਬਿੰਦਪੁਰਾ ਵਜੋਂ ਹੋਈ ਹੈ। ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ਦੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਫਗਵਾੜਾ ‘ਚ ਬੇਅਦਬੀ ਦੀ ਇਹ ਚੌਥੀ ਘਟਨਾ ਹੈ।
ਵੀਡੀਓ ਲਈ ਕਲਿੱਕ ਕਰੋ -: