ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰਖਦੇ ਹੋਏ ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਦੀਆਂ 77 ਸਰਕਾਰੀ ਬਿਲਡਿੰਗਾਂ ਵਿੱਚ ਵਿਸ਼ੇਸ਼ ਸਹੂਲਤਾਂ ਦਾ ਨਿਰਮਾਣ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਦਿਵਿਆਂਗ ਵਿਅਕਤੀਆਂ ਨੂੰ ਇਨ੍ਹਾਂ ਇਮਾਰਤਾਂ ਵਿੱਚ ਵਿਸ਼ੇਸ਼ ਸਹੂਲਤਾਂ ਮਿਲਣਗੀਆਂ, ਤਾਂਜੋ ਉਨ੍ਹਾਂ ਨੂੰ ਪਹੁੰਚ ਨੂੰ ਸੌਖਾ ਬਣਾਇਆ ਜਾ ਸਕੇ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ (ਈ.ਟੀ.ਓ.) ਨੇ ਕਿਹਾ ਕਿ ਇਮਾਰਤਾਂ ਦੀਆਂ ਪੌੜੀਆਂ ਤੇ ਰੈਂਪ, ਕੌਰੀਡੋਰ, ਐਂਟਰੀ ਗੇਟ, ਐਮਰਜੈਂਸੀ ਐਗਜ਼ਿਟ, ਪਾਰਕਿੰਗ ਦੇ ਨਾਲ-ਨਾਲ ਅੰਦਰੂਨੀ ਅਤੇ ਬਾਹਰੀ ਸਹੂਲਤਾਂ ਜਿਵੇਂ ਸਾਈਨੇਜ, ਅਲਾਰਮ ਸਿਸਟਮ ਅਤੇ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਟਾਇਲੈਟ ਆਦਿ ਸਹੂਲਤਾਂ ਜੋੜੀਆਂ ਜਾਣਗੀਆਂ। ਇਸ ਕੰਮ ਲਈ 30.60 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਨ੍ਹਾਂ ਇਮਾਰਤਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੋਨਾਲੀ ਫ਼ੋਗਾਟ ਦਾ ਹੋਇਆ ਸੀ ਕਤਲ! ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਪਹਿਲਾ ਸ਼ਹਿਰ ਹੈ ਜਿਸ ਨੂੰ ਭਾਰਤ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਬਿਨਾਂ ਰੁਕਾਵਟ ਪਹੁੰਚ ਸਹੂਲਤਾਂ ਪ੍ਰਦਾਨ ਕਰਨ ਲਈ ਚੁਣਿਆ ਗਿਆ ਸੀ। ਇਨ੍ਹਾਂ ਇਮਾਰਤਾਂ ਵਿੱਚ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਬਜਟ ਵਿੱਚੋਂ ਪੰਜਾਬ ਦੇ ਬਾਕੀ ਸ਼ਹਿਰਾਂ ਦੀ ਚੋਣ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਇਹ ਸੁਵਿਧਾਵਾਂ ਜੀਵਨ ਦੇ ਹਰ ਖੇਤਰ ਵਿੱਚ ਦਿਵਿਆਂਗ ਵਿਅਕਤੀਆਂ ਦੀ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ।
ਵੀਡੀਓ ਲਈ ਕਲਿੱਕ ਕਰੋ -: