ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਲਗਾਤਾਰ ਜਾਰੀ ਹੈ। ਪਾਰਟੀਆਂ ਦੇ ਪ੍ਰਚਾਰਕ ਉਮੀਦਵਾਰਾਂ ਲਈ ਪ੍ਰਚਾਰ ਕਰਨ ਵਿੱਚ ਜੁਟੇ ਹੋਏ ਹਨ। ਬੀਜੇਪੀ ਵੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰ ਰਹੀ ਹੈ। ਪਰ ਕਿਸਾਨਾਂ ਵਿੱਚ ਅਜੇ ਵੀ ਭਾਜਪਾ ਲਈ ਗੁੱਸਾ ਬਣਿਆ ਹੋਇਆ ਹੈ ਇਸ ਦੀਆਂ ਤਸਵੀਰਾਂ ਗੁਰਦਾਸਪੁਰ ਤੋਂ ਸਾਹਮਣੇ ਆਈਆਂ, ਜਿਥੇ ਬੀਜੇਪੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਹੰਸਰਾਜ ਹੰਸ ਨੂੰ ਕਿਸਾਨਾਂ ਨੇ ਘੇਰ ਲਿਆ।
ਕਿਸਾਨਾਂ ਨੇ ਹੰਸਰਾਜ ਹੰਸ ਦਾ ਜ਼ੋਰਦਾਰ ਵਿਰੋਧ ਕੀਤਾ। ਕਿਸਾਨ ਹੰਸਰਾਜ ਹੰਸ ਦੀ ਗੱਡੀ ਅੱਗੇ ਆ ਗਏ ਤੇ ਬੀਜੇਪੀ, ਬੀਜੇਪੀ ਲੀਡਰ ਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ।
ਹੰਸਰਾਜ ਹੰਸ ਬੀਜੇਪੀ ਉਮੀਦਵਾਰ ਰੇਨੂੰ ਕਸ਼ਯਪ ਲਈ ਚੋਣ ਪ੍ਰਚਾਰ ਕਰਨ ਲਈ ਜਾ ਰਹੇ ਸਨ। ਦੀਨਾਗਨਰ ਹਲਕੇ ਵਿੱਚ ਪੈਂਦੇ ਪਿੰਡ ਸ਼ਾਲੇ ਵਿੱਚ ਜਿਵੇਂ ਹੀ ਉਹ ਪਹੁੰਚੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਗੱਡੀਆਂ ਦਾ ਕਾਫਲਾ ਰੋਕ ਲਿਆ ਗਿਆ ਤੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਗਏ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਉਥੇ ਮੌਜੂਦ ਸੀ। ਪੁਲਿਸ ਦੀ ਮੌਜੂਦਗੀ ਵਿੱਚ ਕਿਸਾਨਾਂ ਨੇ ਕਾਫਲੇ ਨੂੰ ਘੇਰ ਲਿਆ ਤੇ ਗੱਡੀ ਵੱਲ ਵਧਣ ਲੱਗੇ। ਪੁਲਿਸ ਕਿਸਾਨਾਂ ਨੂੰ ਰੋਕਦੀ ਨਜ਼ਰ ਆਈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਸ ਦੌਰਾਨ ਮਾਹੌਲ ਕਾਫੀ ਤਣਾਅ ਵਾਲਾ ਬਣ ਗਿਆ। ਕਿਸਾਨਾਂ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਕਰਕੇ ਗੁੱਸਾ ਭੜਕ ਰਿਹਾ ਹੈ, ਜਿਸ ਕਰਕੇ ਉਹ ਬੀਜੇਪੀ ਲੀਡਰਾਂ ਦਾ ਵਿਰੋਧ ਕਰ ਰਹੇ ਹਨ।