ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਪਾਰਟੀ ਸਰਗਰਮ ਹੈ। ਕਾਂਗਰਸ ਵੱਲੋਂ ਵੀ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਅੱਜ ਪਹਿਲੀ ਵਾਰ ਲੁਧਿਆਣਾ ਪਹੁੰਚ ਰਹੇ ਹਨ। ਬੀਤੇ ਦਿਨੀਂ ਵੀ ਉਨ੍ਹਾਂ ਨੇ ਕਾਂਗਰਸੀ ਨੇਤਾਵਾਂ ਨਾਲ ਬੈਠਕ ਕੀਤੀ ਸੀ। ਬੈਠਕ ਦੌਰਾਨ ਹਰੀਸ਼ ਚੌਧਰੀ ਨੇ ਆਪਣੇ ਸੰਬੋਧਨ ‘ਚ ਕਾਂਗਰਸ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਬਾਰੇ ਦੱਸਿਆ। ਅੱਜ ਉਨ੍ਹਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ ਕੀਤੇ ਜਾਣੇ ਹਨ।
ਹਰੀਸ਼ ਚੌਧਰੀ ਵੱਲੋਂ ਕਾਂਗਰਸੀਆਂ ਨੇਤਾਵਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਖੇਤਰ ਵਾਈਜ਼ ਵਿਧਾਇਕ ਦੀ ਰਿਪੋਰਟ ਤਿਆਰ ਕਰਨਗੇ ਕਿਉਂਕਿ ਸੂਬਾ ਪ੍ਰਧਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਜ਼ਰੂਰੀ ਨਹੀਂ ਕਿ ਹਰ ਵਿਧਾਇਕ ਨੂੰ ਟਿਕਟ ਦਿੱਤੀ ਜਾਵੇ। ਜਿੱਤਣ ਵਾਲੇ ਨੇਤਾਵਾਂ ਨੂੰ ਹੀ ਟਿਕਟ ਦਿੱਤੀ ਜਾਵੇਗੀ। ਹੈਰਾਨ ਕਰਨ ਵਾਲੀ ਗੱਲ ਹੈ ਕਿ ਇਸ ਮੌਕੇ ਹਰੀਸ਼ ਚੌਧਰੀ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੌਜੂਦ ਨਹੀਂ ਸਨ ਅਤੇ ਪ੍ਰਧਾਨ ਬਣਨ ਤੋਂ ਬਾਅਦ ਹੁਣ ਤੱਕ ਉਨ੍ਹਾਂ ਵੱਲੋਂ ਕਾਂਗਰਸ ਨੇਤਾਵਾਂ ਨਾਲ ਅਜੇ ਤੱਕ ਕੋਈ ਗੱਲਬਾਤ ਨਹੀਂ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕੈਪਟਨ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਅਜਿਹੇ ਵਿਚ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੱਲੋਂ ਕੈਪਟਨ ਦੇ ਨਜ਼ਦੀਕੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਵੀ ਲੁਧਿਆਣਾ ਦੀ ਮੀਟਿੰਗ ਵਿਚ ਮੌਜੂਦ ਸਨ। ਹਰੀਸ਼ ਚੌਧਰੀ ਵੱਲੋਂ ਉਨ੍ਹਾਂ ਨਾਲ ਵੀ ਗੱਲਬਾਤ ਕੀਤੀ ਗਈ। ਮੁਹੰਮਦ ਸਦੀਕ ਨੇ ਦਿੱਲੀ ‘ਚ ਭਾਜਪਾ ਨੇਤਾਵਾਂ ਨਾਲ ਮਿਲ ਕੇ ਪਰਤੇ ਕੈਪਟਨ ਅਮਰਿੰਦਰ ਦਾ ਚੰਡੀਗੜ੍ਹ ਏਅਰਪੋਰਟ ‘ਤੇ ਸਵਾਗਤ ਕੀਤਾ ਸੀ ਅਤੇ ਉਨ੍ਹਾਂ ਦੇ ਪੱਕ ਵਿਚ ਬਿਆਨ ਵੀ ਦਿੱਤਾ ਸੀ। ਹਰੀਸ਼ ਚੌਧਰੀ ਦੇ ਇਸ ਲੁਧਿਆਣਾ ਦੌਰੇ ਦਾ ਮੁੱਖ ਮਕਸਦ ਵਿਧਾਇਕਾਂ ਦੀ ਕਾਰਜਪ੍ਰਣਾਲੀ ਤੇ ਲੋਕਪ੍ਰਿਯਤਾ ਦਾ ਪਤਾ ਲਗਾਉਣਾ ਵੀ ਹੈ।