ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਪਿੱਛੋਂ ਅੱਜ ਪਹਿਲੀ ਵਾਰ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲੇ। ਹਾਲਾਂਕਿ ਕਿਹਾ ਜਾ ਰਿਹਾ ਸੀ ਕਿ ਇਹ ਮੀਟਿੰਗ ਪੰਜਾਬ ਦੇ ਸੰਗਠਨਾਤਮਕ ਮਾਮਲਿਆਂ ਨੂੰ ਲੈ ਕੇ ਸੀ, ਪਰ ਇਸ ਤੋਂ ਬਾਅਦ ਸਿੱਧੂ ਦੇ ਤੇਵਰ ਤਾਂ ਨਰਮ ਪੈ ਗਏ ਜਾਪਦੇ ਹਨ।
ਉਥੇ ਹੀ ਹਰੀਸ਼ ਰਾਵਤ ਨੇ ਉਨ੍ਹਾਂ ਦੇ ਅਹੁਦੇ ‘ਤੇ ਬਣੇ ਰਹਿਣ ਦੇ ਸੰਕੇਤ ਤਾਂ ਦਿੱਤੇ ਹਨ ਪਰ ਪੂਰੀ ਤਰ੍ਹਾਂ ਸਥਿਤੀ ਸਾਫ ਨਹੀਂ ਕੀਤੀ। ਉਨ੍ਹਾਂ ਇਸ ਬਾਰੇ ਸਥਿਤੀ ਭਲਕੇ ਐਲਾਨ ਕਰਨ ਬਾਰੇ ਕਿਹਾ, ਜਿਸ ਦੇ ਚੱਲਦਿਆਂ ਅਜੇ ਵੀ ਉਨ੍ਹਾਂ ਦੇ ਸੂਬਾ ਪ੍ਰਧਾਨ ਬਣੇ ਰਹਿਣ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ।
ਇਸ ਬਾਰੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਸਪੱਸ਼ਟ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਦਾ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਇਸ ਸੰਬੰਧੀ ਉਨ੍ਹਾਂ ਨੂੰ ਸਪੱਸ਼ਟ ਹਿਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਹੀ ਕੰਮ ਕਰਨਾ ਚਾਹੀਦਾ ਹੈ ਅਤੇ ਸੰਗਠਨਾਤਮਕ ਢਾਂਚਾ ਕਾਇਮ ਕਰਨਾ ਚਾਹੀਦਾ ਹੈ। ਇਸ ਰਾਵਤ ਨੇ ਕਿਹਾ ਕਿ ਇਸ ਦਾ ਐਲਾਨ ਭਲਕੇ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਦੂਜੇ ਪਾਸੇ ਨਵਜੋਤ ਸਿੰਘ ਨੇ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਤੋਂ ਬਾਅਦ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਮੈਂ ਪਾਰਟੀ ਹਾਈਕਮਾਂਡ ਨੂੰ ਪੰਜਾਬ ਅਤੇ ਪੰਜਾਬ ਕਾਂਗਰਸ ਬਾਰੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਮੈਨੂੰ ਪੂਰਾ ਵਿਸ਼ਵਾਸ ਹੈ ਕਾਂਗਰਸ ਪ੍ਰਧਾਨ, ਪ੍ਰਿਯੰਕਾ ਜੀ ਅਤੇ ਰਾਹੁਲ ਗਾਂਧੀ ਜੋ ਵੀ ਫੈਸਲਾ ਲੈਣਗੇ, ਉਹ ਪੰਜਾਬ ਤੇ ਕਾਂਗਰਸ ਦੀ ਬਿਹਤਰੀ ਲਈ ਹੀ ਹੋਵੇਗਾ। ਮੈਂ ਉਨ੍ਹਾਂ ਦੇ ਹਰ ਹੁਕਮ ਦੀ ਪਾਲਣਾ ਕਰਾਂਗਾ।
ਇਹ ਵੀ ਪੜ੍ਹੋ : ਕੈਪਟਨ ਨੇ ਪਰਗਟ ਨੂੰ ਮੋੜਵਾਂ ਜਵਾਬ ਦਿੰਦਿਆਂ ਘੇਰ ਲਿਆ ਸਿੱਧੂ, ਕਹਿ ਦਿੱਤਾ ‘ਇੱਕੋ ਥਾਲੀ ਦੇ ਚੱਟੇ ਵੱਟੇ’