ਪਟਿਆਲਾ ਵਿੱਚ ਬੀਤੇ ਦਿਨ ਦੋ ਧਿਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਬਰਖਾਸਤ ਆਗੂ ਹਰੀਸ਼ ਸਿੰਗਲਾ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਸਿੰਗਲਾ ਨੇ ਹੀ ਖਾਲਿਸਤਾਨ ਵਿਰੋਧੀ ਮਾਰਚ ਦੀ ਅਗਵਾਈ ਕੀਤੀ ਸੀ, ਜਿਸ ਦੇ ਵਿਰੋਧ ‘ਤੇ ਸਿੱਖ ਕੱਟੜਪੰਥੀਆਂ ਤੇ ਸ਼ਿਵਸੈਨਾ ਵਿਚਾਲੇ ਟਕਰਾਅ ਮਗਰੋਂ ਪਟਿਆਲਾ ਵਿੱਚ ਹਾਲਾਤ ਕਾਬੂ ਤੋਂ ਬਾਹਰ ਹੋ ਗਏ।
ਅਦਾਲਤ ਵਿੱਚ ਪੇਸ਼ੀ ਦੌਰਾਨ ਸਿੰਗਲਾ ਨੇ ਪੁਲਿਸ ਪ੍ਰਸ਼ਾਸਨ ‘ਤੇ ਹਾਲਾਤ ਸੰਭਾਲਣ ਵਿੱਚ ਫੇਲ੍ਹ ਹੋਣ ਦੇ ਦੋਸ਼ ਲਾਏ। ਫਿਲਹਾਲ ਪੂਰੇ ਮਾਮਲੇ ਵਿੱਚ ਹੁਣ ਪੁਲਿਸ ਸਿੰਗਲਾ ਤੋਂ ਖਾਲਿਸਤਾਨ ਵਿਰੋਧੀ ਮਾਰਚ ਕੱਢਣ ਦੀ ਪੂਰੀ ਕਹਾਣੀ ਉਗਲਵਾਏਗੀ।
ਸਰਾਕਰੀ ਵਕੀਲ ਨੇ ਅਦਾਲਤ ਵਿੱਚ ਸਿੰਗਲਾ ਦਾ 4 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ ਹਰੀਸ਼ ਸਿੰਗਲਾ ਨੂੰ ਕਿਸੇ ਮਾਰਚ ਕੱਢਣ ਨੂੰ ਕਿਹਾ? ਇਸ ਵਿੱਚ ਉਸ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਹੈ। ਇਸ ਦੇ ਤਾਰ ਕਿਸ ਨਾਲ ਜੁੜੇ ਹੋਏ ਹਨ। ਇਸ ਬਾਰੇ ਪੁੱਛ-ਗਿੱਛ ਕਰਨ ਲਈ ਸਮਾਂ ਚਾਹੀਦਾ ਹੈ। ਦੂਜੇ ਪਾਸੇ ਸਿੰਗਲਾ ਦੇ ਵਕੀਲ ਵੱਲੋਂ ਵਿਰੋਧ ਕਰਨ ‘ਤੇ ਅਦਾਲਤ ਨੇ 2 ਦਿਨ ਦਾ ਹੀ ਪੁਲਿਸ ਰਿਮਾਂਡ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਹਰੀਸ਼ ਸਿੰਗਲਾ ਦੇ ਵਿਰੋਧ ਮਾਰਚ ਤੋਂ ਹਿੰਸਾ ਮਗਰੋਂ ਸ਼ਿਵ ਸੈਨਾ ਬਾਲ ਠਾਕਰੇ ਤੋਂ ਉਸ ਨੂੰ ਕੱਢ ਦਿੱਤਾ ਗਿਆ ਹੈ। ਸ਼ਿਵ ਸੈਨਾ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪਾਰਟੀ ਤੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਸੀ। ਹਾਲਾਂਕਿ ਸਿੰਗਲਾ ਨੇ ਪਾਰਟੀ ਦੀ ਇਸ ਕਾਰਵਾਈ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿਰਫ ਊਧਵ ਠਾਕਰੇ ਹੀ ਕੱਢ ਸਕਦੇ ਹਨ।