ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ ਦੇ ਸੁਚਾਰੂ ਠਹਿਰਾਅ ਲਈ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਦੇ ਅਪਗ੍ਰੇਡ ਦੀ ਮੰਗ ਕੀਤੀ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਬੈਂਸ ਨੇ ਲਿਖੀ ਚਿੱਠੀ ਵਿਚ ਦੱਸਿਆ ਗਿਆ ਕਿ ਹਾਲਾਂਕਿ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਚ ਸਟਾਪੇਜ ਦਿੱਤਾ ਗਿਆ ਹੈ ਪਰ ਮੌਜੂਦਾ ਸਟੇਸ਼ਨ ਵਿਚ ਸਾਰੀਆਂ ਮੁੱਖ ਸਹੂਲਤਾਂ ਦੀ ਕਮੀ ਹੈ ਜਿਵੇਂ ਕਿ ਪੂਰੀ ਟ੍ਰੇਨ ਲਈ ਪਲੇਟਫਾਰਮ ਨਹੀਂ ਹੈ। ਪੂਰੇ ਸਟੇਸ਼ਨ ਦੇ ਆਧੁਨਿਕੀਕਰਨ ਤੋਂ ਇਲਾਵਾ ਪਲੇਟਫਾਰਮਾਂ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ।
ਨਵੀਂ ਦਿੱਲੀ ਤੋਂ ਊਨਾ ਤੱਕ ਨਵੀਂ ਸੁਪਰ ਸਪੀਡ ਟ੍ਰੇਨ ਵੰਦੇ ਭਾਰਤ ਐਕਸਪ੍ਰੈਸ ਸ਼ੁਰੂ ਕਰਨ ਤੇ ਇਤਿਹਾਸਕ ਥਾਂ ਸ੍ਰੀ ਆਨੰਦਪੁਰ ਸਾਹਿਬ ਵਿਚ ਪੜਾਅ ਦੇਣ ਲਈ ਕੇਂਦਰੀ ਮੰਤਰੀ ਨੂੰ ਧੰਨਵਾਦ ਦਿੰਦੇ ਹੋਏ ਬੈਂਸ ਨੇ ਕਿਹਾ ਕਿ ਸਿੱਖ ਧਰਮ ਦੇ ਪੰਜ ਤਖਤਾਂ ਵਿਚੋਂ ਇਕ ਸ੍ਰੀ ਆਨੰਦਪੁਰ ਸਾਹਿਬ ਜਿਥੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕੀਮਤੀ ਸਮਾਂ ਬਤੀਤ ਕੀਤਾ ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜਿਥੇ ਦੇਸ-ਵਿਦੇਸ਼ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਵਿਚ ਦਰਸ਼ਨ ਲਈ ਆਉਂਦੇ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਪਹਿਲਕਦਮੀ, ‘ਆਸ਼ੀਰਵਾਦ ਯੋਜਨਾ’ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਦੀ ਕੀਤੀ ਸ਼ੁਰੂਆਤ
ਇਨ੍ਹਾਂ ਮਹੱਤਵਪੂਰਨ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਨੰਗਲ ਬੰਨ੍ਹ ਇਕ ਸੈਲਾਨੀ ਥਾਂ ਹੈ। ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਲੋੜ ਦੇ ਹਿਸਾਬ ਨਾਲ ਅਪਗ੍ਰੇਡ ਕੀਤਾ ਜਾਵੇ। ਬੈਂਸ ਨੇ ਕੇਂਦਰੀ ਰੇਲ ਮੰਤਰੀ ਤੋਂ ਨਿੱਜੀ ਤੌਰ ‘ਤੇ ਮਿਲਣ ਦਾ ਸਮਾਂ ਵੀ ਮੰਗਿਆ ਤਾਂ ਕਿ ਰੇਲਵੇ ਨਾਲ ਜੁੜੇ ਸਾਰੇ ਅਹਿਮ ਮੁੱਦਿਆਂ ਨੂੰ ਚੁੱਕ ਸਕਣ।
ਵੀਡੀਓ ਲਈ ਕਲਿੱਕ ਕਰੋ -: