ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦਾ ਸਮਰਥਨ ਕਰਨ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਦੋ ਮੈਂਬਰਾਂ ਦਾ ਅਕਾਲੀ ਦਲ ਵਿੱਚ ਵਾਪਸ ਆਉਣ ’ਤੇ ਸਵਾਗਤ ਕੀਤਾ ਹੈ।
ਸ਼੍ਰੋਮਣੀ ਕਮੇਟੀ ਮੈਂਬਰਾਂ- ਪਾਇਲ ਤੋਂ ਹਰਪਾਲ ਸਿੰਘ ਜੱਲਾ ਅਤੇ ਅੰਬਾਲਾ ਤੋਂ ਅਮਰੀਕ ਸਿੰਘ ਜਨੈਤਪੁਰ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਦਾ ਸਮਰਥਨ ਕਰਨ ਵਾਲੇ ਦਸ ਤੋਂ ਪੰਦਰਾਂ ਸ਼੍ਰੋਮਣੀ ਕਮੇਟੀ ਮੈਂਬਰ ਆਉਣ ਵਾਲੇ ਦਿਨਾਂ ਵਿੱਚ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ ਸਮੂਹ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਪਿਛਲੇ ਕੁਝ ਸਾਲਾਂ ਦੌਰਾਨ ਆਪਣੀ ਮਾਂ ਪਾਰਟੀ ਅਕਾਲੀ ਦਲ ਨੂੰ ਛੱਡ ਦਿੱਤਾ ਸੀ, ਉਨ੍ਹਾਂ ਕਿਹਾ ਕਿ ਜੇ ਮੇਰੇ ਪਾਸੋਂ ਕੋਈ ਗਲਤੀ ਹੋਈ ਹੈ ਤਾਂ ਮੈਂ ਉਸ ਲਈ ਮੁਆਫ਼ੀ ਮੰਗਦਾ ਹਾਂ, ਪਰ ਸਾਨੂੰ ਸਾਰਿਆਂ ਨੂੰ ਪੰਥ ਨੂੰ ਕਮਜ਼ੋਰ ਨਹੀਂ ਕਰਨਾ ਚਾਹੀਦਾ, ਇਸ ਲਈ ਸਾਨੂੰ ਬੁਰਾਈ ਦੀਆਂ ਤਾਕਤਾਂ ਨੂੰ ਹਰਾਉਣ ਲਈ’ ਇੱਕਮੁੱਠ ਹੋਣਾ ਚਾਹੀਦਾ ਹੈ।
ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ ਹਰਪਾਲ ਸਿੰਘ ਜੱਲਾ ਲਈ ਇਹ ਘਰ ਵਾਪਸੀ ਹੈ ਜਦੋਂਕਿ ਅਕਾਲੀ ਦਲ ਵਿੱਚ ਸ਼ਾਮਲ ਹੋਏ ਇੱਕ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਜਨੈਤਪੁਰ ਆਜ਼ਾਦ ਮੈਂਬਰ ਹਨ। ਦੋਵਾਂ ਮੈਂਬਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ ‘ਚ ਪੂਰਾ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਦੀ ਹਰ ਪੱਧਰ ‘ਤੇ ਮਜ਼ਬੂਤੀ ਲਈ ਇਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਠੱਗ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕਸੇਗੀ ਮਾਨ ਸਰਕਾਰ, ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਦੇ ਹੁਕਮ
ਇਸ ਮੌਕੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਇੱਕ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਗਰਚਾ ਆਪਣੇ ਪਿਤਾ ਅਤੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਸਮੇਤ ਮੁੜ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਹੋਰ ਮੈਂਬਰ ਪਾਰਟੀ ਵਿਚ ਮੁੜ ਸ਼ਾਮਲ ਹੋਣ ਦੀ ਤਿਆਰੀ ਵਿਚ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਅਹਿਸਾਸ ਹੈ ਕਿ ਬੀਬੀ ਜਗੀਰ ਕੌਰ ਸਿੱਖ ਕੌਮ ਨੂੰ ਵੰਡਣ ਵਾਲੀ ਦੁਸ਼ਟ ਸ਼ਕਤੀ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਸਮੂਹ ਮੈਂਬਰਾਂ ਨੇ ਇਨ੍ਹਾਂ ਪੰਥ ਵਿਰੋਧੀ ਤਾਕਤਾਂ ਵਿਰੁੱਧ ਇਕਜੁੱਟ ਹੋ ਕੇ ਡਟਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: