Harsimrat Badal responds : ਦਿੱਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨਕਾਰੀਆਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅੱਜ ਕਿਸਾਨ ਜਥੇਬੰਦੀਆਂ ਵੱਲੋਂ 12 ਤੋਂ 3 ਵਜੇ ਤੱਕ ਭਾਰਤ ਭਰ ‘ਚ ਚੱਕਾ ਜਾਮ ਦੀ ਕਾਲ ਦਿੱਤੀ ਗਈ ਹੈ। ਇਸੇ ਦਰਮਿਆਨ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਪ੍ਰਦਰਸ਼ਨ ਕਰਨ ‘ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦਾ ਭੁਲੇਖਾ ਹੈ ਕਿ ਸਿਰਫ ਪੰਜਾਬ ਹੀ ਅੰਦੋਲਨ ਕਰ ਰਿਹਾ ਹੈ। ਸਾਰਾ ਦੇਸ਼ ਵਿਰੋਧ ਕਰ ਰਿਹਾ ਹੈ, ਸਾਰੇ ਰਾਜਾਂ ਦੇ ਕਿਸਾਨ ਧਰਨੇ ਵਾਲੀਆਂ ਥਾਵਾਂ ‘ਤੇ ਬੈਠੇ ਹਨ। ਜੇ ਸਰਕਾਰ ਫਿਰ ਵੀ ਅੱਖਾਂ ਬੰਦ ਕਰਕੇ ਇਹ ਦਾਅਵਾ ਕਰਨਾ ਚਾਹੁੰਦੀ ਹੈ ਕਿ ਸਿਰਫ ਪੰਜਾਬ ਹੀ ਵਿਰੋਧ ਕਰ ਰਿਹਾ ਹੈ ਤਾਂ ਕੋਈ ਕੁਝ ਨਹੀਂ ਕਰ ਸਕਦਾ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦਿੱਲੀ ਜਾ ਕੇ ਇਹ ਸੁਨਿਸ਼ਚਿਤ ਕਰੇ ਕਿ ਪੰਜਾਬ ਦੇ ਬੇਕਸੂਰ ਨੌਜਵਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲਏ ਜਾਣ। ਉਸ ਨੂੰ ਬਿਨਾਂ ਕਿਸੇ ਐਫਆਈਆਰ ਦੇ ਜੇਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੀ ਮਦਦ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਕੀ ਕਰ ਰਹੇ ਹਨ? ਮੁੱਖ ਮੰਤਰੀ ਵੱਲੋਂ ਗਣਤੰਤਰ ਦਿਵਸ ਮੌਕੇ ਗ੍ਰਿਫਤਾਰ ਤੇ ਲਾਪਤਾ ਹੋਏ ਕਿਸਾਨਾਂ ਨੂੰ ਲੱਭਣ ਲਈ ਮੁੱਖ ਮੰਤਰੀ ਕੈਪਟਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸ਼ਾਂਤੀਪੂਰਵਰਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਸੇ ਵੀ ਹਿੰਸਕ ਕਾਰਵਾਈ ਤੋਂ ਗੁਰੇਜ਼ ਕਰਨ ਦੀ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐਂਬੂਲੈਂਸ ਤੇ ਹੋਰ ਜ਼ਰੂਰੀ ਸੇਵਾਵਾਂ ‘ਤੇ ਰੋਕ ਨਹੀਂ ਲਗਾਈ ਗਈ ਹੈ ਤੇ ਦਿੱਲੀ ਤੇ ਉਤਰਾਖੰਡ ਵਿਖੇ ਵੀ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ 3 ਵਜੇ ਇੱਕ ਮਿੰਟ ਲਈ ਹਾਰਨ ਵਜਾ ਕੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਬੋਲ਼ੀ ਹੋ ਚੁੱਕੀ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਨੂੰ ਪਹੁੰਚਾਇਆ ਜਾ ਸਕੇ।