ਚੰਡੀਗੜ੍ਹ : ਯੂਕਰੇਨ ‘ਤੇ ਰੂਸ ਦੇ ਹਮਲੇ ਦੂਜੇ ਦਿਨ ਵੀ ਜਾਰੀ ਹਨ। ਯੂਕਰੇਨ ਵਿੱਚ ਪੜ੍ਹਣ ਗਏ ਵਿਦਿਆਰਥੀਆਂ ਦੇ ਮਾਪੇ ਭਾਰਤ ਵਿੱਚ ਬੈਠੇ ਚਿੰਤਤ ਹਨ। ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀਆਂ ਭਾਰਤ ਸਰਕਾਰ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਰੂਸ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਨਾਲ-ਨਾਲ ਨਾਲ ਹੀ ਭਾਰਤ ਵਿੱਚ ਉਨ੍ਹਾਂ ਦੇ ਸੁਰੱਖਿਅਤ ਰਸਤੇ ਨੂੰ ਵੀ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।
ਹਰਸਿਮਰਤ ਬਾਦਲ ਨੇ ਪੰਜਾਬ ਦੇ 33 ਵਿਦਿਆਰਥੀਆਂ ਦੀ ਸੂਚੀ ਸਾਂਝੀ ਕੀਤੀ, ਜੋ ਯੂਕਰੇਨ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਯੂਕਰੇਨ ਵਿੱਚ ਦੇਸ਼ ਦੇ ਹੋਰ ਰਾਜਾਂ ਦੇ ਲੋਕਾਂ ਦੇ ਨਾਲ ਹੋਰ ਵੀ ਪੰਜਾਬੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਰਾਹੀਂ ਉਥੋਂ ਦੇ ਵਿਦਿਆਰਥੀਆਂ ਅਤੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਾਲ ਹੀ ਇਹ ਵੀ ਵੇਖਿਆ ਜਾਣਾ ਚਾਹੀਦਾ ਹੈ ਕਿ ਉਡਾਣਾਂ ਰੁਕਣ ਕਰਕੇ ਸਾਰੇ ਭਾਰਤੀਆਂ ਨੂੰ ਯੂਕਰੇਨ ਤੋਂ ਸੜਕੀ ਰਸਤੇ ਰਾਹੀਂ ਕਿਵੇਂ ਕੱਢਿਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰਾਲੇ ਵਿੱਚ ਸਕੱਤਰ (ਪੱਛਮੀ) ਸ੍ਰੀਮਤੀ ਰੀਨਤ ਸੰਧੂ ਨਾਲ ਵੀ ਵੱਖਰੇ ਤੌਰ ‘ਤੇ ਸੰਪਰਕ ਕੀਤਾ ਅਤੇ ਬੇਨਤੀ ਕੀਤੀ ਕਿ ਯੂਕਰੇਨ ਵਿੱਚ ਦੂਤਾਵਾਸ ਰਾਹੀਂ ਭਾਰਤੀ ਵਿਦਿਆਰਥੀਆਂ ਨੂੰ ਹਰ ਲੋੜੀਂਦੀ ਮਦਦ ਦਿੱਤੀ ਜਾਵੇ।