ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਨੇਤਾ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਬੁੱਧਵਾਰ ਨੂੰ ਜਲੰਧਰ ਕੈਂਟ ਦੀਆਂ ਵੱਖ-ਵੱਖ ਧਾਰਮਿਕ ਥਾਵਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਮਾਡਲ ਪੈਲੇਸ ਦੇ ਨੇੜੇ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਜਲੰਧਰ ਕੈਂਟ ਤੋਂ ਪਾਰਟੀ ਉਮੀਦਵਾਰ ਜਗਬੀਰ ਸਿੰਘ ਬਰਾੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਇਸ ਮੌਕੇ ਛਾਉਣੀ ਤੋਂ ਸਾਰੀਆਂ ਧਾਰਮਿਕ ਸੰਸਥਾਵਾਂ ਦੇ ਅਧਿਕਾਰੀ ਅਤੇ ਦੂਰ ਦੁਰਾਡੇ ਇਲਾਕਿਆਂ ਦੇ ਲੋਕ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨਾਲ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ 2022 ਵਿਚ ਸਰਕਾਰ ਬਣਨ ‘ਤੇ ਹਰ ਔਰਤ ਨੂੰ ਪ੍ਰਤੀ ਮਹੀਨਾ 2000 ਰੁਪਏ ਦਾ ਭੱਤਾ ਦਿੱਤਾ ਜਾਵੇਗਾ। ਹਰ ਜ਼ਿਲ੍ਹੇ ‘ਚ ਸੁਪਰ ਸਪੈਸ਼ਲਿਟੀ ਹਸਪਤਾਲ ਖੋਲ੍ਹੇ ਜਾਣਗੇ। ਹਰੇਕ ਵਿਅਕਤੀ ਦਾ 10 ਲੱਖ ਦਾ ਸਿਹਤ ਬੀਮਾ ਕੀਤਾ ਜਾਵੇਗਾ। ਵਿਦਿਆਰਥੀ ਦੀ ਪੜ੍ਹਾਈ ਲਈ 10 ਲੱਖ ਦੀ ਮਦਦ ਦਿੱਤੀ ਜਾਵੇਗੀ। ਹਰੇਕ ਪਰਿਵਾਰ ਨੂੰ 400 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਪੰਜਾਬ ‘ਚ ਨਵਾਂ ਕਾਨੂੰਨ ਬਣੇਗਾ ਜਿਸ ‘ਚ 75 ਫੀਸਦੀ ਨੌਕਰੀਆਂ ਪੰਜਾਬ ਦੇ ਲੜਕੇ-ਲੜਕੀਆਂ ਨੂੰ ਦਿੱਤੀਆਂ ਜਾਣਗੀਆਂ। ਪ੍ਰਾਈਵੇਟ ਨੌਕਰੀਆਂ ‘ਚ ਵਾਧਾ ਹੋਵੇਗਾ। ਸਾਰੀਆਂ ਬੰਦ ਪਈਆਂ ਸਕੀਮਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼੍ਰੀ ਵਾਲਮੀਕਿ ਭਗਵਾਨ ਦੇ ਨਗਰ ਕੀਰਤਨ ਵਿੱਚ ਵੀ ਹਿੱਸਾ ਲਿਆ। ਇਸ ਤੋਂ ਪਹਿਲਾਂ, ਉਹ ਜਲੰਧਰ-ਕੈਂਟ ਤੋਂ ਅਕਾਲੀ-ਬਸਪਾ ਉਮੀਦਵਾਰ ਜਗਬੀਰ ਸਿੰਘ ਬਰਾੜ ਅਤੇ ਹੋਰਾਂ ਦੇ ਨਾਲ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਵਿੱਚ ਗਏ। ਉੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਉਹ ਸ਼੍ਰੀ ਭਗਵਾਨ ਵਾਲਮੀਕਿ ਜੀ ਮੰਦਰ ਅਤੇ ਫਿਰ ਸ਼੍ਰੀ ਗੁਰਦੁਆਰਾ ਗੁਰੂ ਸਿੰਘ ਸਭਾ ਪਹੁੰਚੀ, ਜਿੱਥੇ ਲੋਕਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ। ਆਖਿਰ ਵਿੱਚ ਉਹ ਸ਼੍ਰੀ ਸਨਾਤਨ ਧਰਮ ਬਜਰੰਗ ਭਵਨ ਮੰਦਰ ਪਹੁੰਚੀ ਜਿੱਥੇ ਕਮੇਟੀ ਮੈਂਬਰਾਂ ਨੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।