ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਸ਼ਾਮਲ ਅੱਤਵਾਦੀ ਹਰਵਿੰਦਰ ਰਿੰਦਾ ਦੀ ਮੌਤ ਦੀ ਖਬਰ ਫੈਲੀ ਹੋਈ ਹੈ, ਦੂਜੇ ਪਾਸੇ ਰਿੰਦਾ ਦੀ ਮੌਤ ਨੂੰ ਲੈ ਕੇ ਵੀ ਸਸਪੈਂਸ ਬਣਿਆ ਹੋਇਆ ਹੈ। ਇਸੇ ਦੌਰਾਨ ਫੇਸਬੁੱਕ ‘ਤੇ ਰਿੰਦਾ ਸੰਧੂ ਦੇ ਨਾਂ ਦੀ ਇਕ ਪੋਸਟ ਵਾਇਰਲ ਹੋ ਰਹੀ ਹੈ, ਕਿ ਉਹ ਜਿਊਂਦਾ ਹੈ ਤੇ ਚੜ੍ਹਦੀ ਕਲਾ ਵਿੱਚ ਹੈ।
ਪੋਸਟ ਵਿੱਚ ਲਿਖਿਆ ਗਿਆ ਹੈ ਕਿ ਕਈ ਨਿਊਜ਼ ਚੈਨਲਾਂ ‘ਤੇ ਅਜਿਹੀਆਂ ਖਬਰਾਂ ਚੱਲ ਰਹੀਆਂ ਹਨ ਕਿ ਨਸ਼ੇ ਦੀ ਓਵਰਡੋਜ਼ ਕਾਰਨ ਮੇਰੀ ਮੌਤ ਹੋ ਗਈ ਹੈ। ਮੈਂ ਨਿਊਜ਼ ਚੈਨਲ ਵਾਲਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਖ਼ਬਰ ਚਲਾਉਣ ਤੋਂ ਪਹਿਲਾਂ ਇੱਕ ਵਾਰ ਪੁਸ਼ਟੀ ਕਰ ਲੈਣ। ਮੈਂ ਬਿਲਕੁਲ ਠੀਕ ਹਾਂ ਅਤੇ ਚੜ੍ਹਦੀ ਕਲਾਂ ‘ਚ ਹਾਂ।
ਤੁਹਾਨੂੰ ਦੱਸ ਦੇਈਏ ਕਿ ਖਬਰਾਂ ਆ ਰਹੀਆਂ ਹਨ ਕਿ ਗੈਂਗਸਟਰ ਹਰਵਿੰਦਰ ਰਿੰਦਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ 15 ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਕਾਰਨ ਰਿੰਦਾ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲਾਹੌਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਦੂਜੇ ਪਾਸੇ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਰਿੰਦਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਇਹ ਵੀ ਪੜ੍ਹੋ : ਸੁਰਿੰਦਰ ਮੱਕੜ ਕਤਲ ਕੇਸ ‘ਚ 35 ਸਾਲਾਂ ਮਗਰੋਂ ਅਦਾਲਤ ਦਾ ਫੈਸਲਾ, ਅੱਤਵਾਦੀ ਮਿੰਟੂ ਨੂੰ ਉਮਰ ਕੈਦ
ਬੀਤੀ ਸਾਮ ਰਿੰਦਾ ਦੀ ਮੌਤ ਦੀ ਖਬਰ ਪੰਜਾਬ ਪਹੁੰਚੀ ਪਰ ਇਹ ਮੌਤ ਕਿਵੇਂ ਹੋਈ ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ। ਉਸ ਦੀ ਮੌਤ ‘ਤੇ ਅਜੇ ਵੀ ਸਸਪੈਂਡ ਬਣਿਆ ਹੋਇਆ ਹੈ। ਇੰਟਰਪੋਲ ਦੀ ਮਦਦ ਨਾਲ ਰਿੰਦਾ ਨੂੰ ਫੜਨ ਦੀ ਕੋਸ਼ਿਸ਼ ਵਿੱਚ ਜੁਟੀ ਭਾਰਤ ਸਰਕਾਰ ਤੇ ਅੱਤਵਾਦੀ ਨੂੰ ਵਾਰ-ਵਾਰ ਟਾਰਗੇਟ ਕਰਨ ਵਾਲੀ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਪ੍ਰਤਿਕਿਰਿਆ ਨਹੀਂ ਦਿੱਤੀ ਗਈ। ਇਸ ਵਿਚਾਲੇ ਰਿੰਦਾ ਦੀ ਪੋਸਟ ਨੇ ਵੀ ਉਸ ਦੀ ਮੌਤ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: