ਸ੍ਰੀ ਦਰਬਾਰ ਸਾਹਿਬ ‘ਤੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਬਾਲਾਸਾਹਿਬ ਦੇ ਜ਼ਿਲ੍ਹਾ ਉਪ ਪ੍ਰਧਾਨ ਮੁਖੀ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਕੜੀ ਸੁਰੱਖਿਆ ਹੇਠ ਅੱਜ CJM ਕੋਰਟ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੁਧੀਰ ਸੂਰੀ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦੇਣ ਦੌਰਾਨ ਸਿੱਖਾਂ ਦੇ ਸਰਵਉੱਚ ਤੀਰਥ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦੁਬਾਰਾ ਢਾਹੁਣ ਦਾ ਧਮਕੀ ਭਰਿਆ ਇਤਰਾਜ਼ਯੋਗ ਬਿਆਨ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਦਾ ਮਾਹੌਲ ਗਰਮਾ ਗਿਆ ਸੀ।
ਇਹ ਵੀ ਪੜ੍ਹੋ : 3 ਸਾਲਾਂ ‘ਚ ਵਿਦੇਸ਼ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਹੋਈ ਦੁੱਗਣੀ, ਰੋਜ਼ਗਾਰ ਦੀ ਭਾਲ ‘ਚ 13 ਲੱਖ ਤੋਂ ਵੱਧ ਨੇ ਛੱਡਿਆ ਦੇਸ਼
ਇਸ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਅਤੇ ਹੋਰ ਸਮਾਜਿਕ ਸੰਗਠਨ ਵੱਲੋਂ 15 ਨਵੰਬਰ ਦੇ ਦਿਨ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਵਿਖੇ ਇਕੱਠ ਕਰਕੇ ਸ਼ਾਂਤਮਈ ਧਰਨਾ ਲਗਾਇਆ ਗਿਆ ਸੀ। ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਐੱਸ.ਐੱਸ.ਪੀ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਦੇ ਦੋਸ਼ੀ ਸ਼ਿਵ ਸੈਨਾ ਆਗੂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -: