ਹਰਿਆਣਾ : ਜੇਬੀਟੀ ਅਧਿਆਪਕ ਭਰਤੀ ਘੁਟਾਲੇ ਵਿੱਚ 10 ਸਾਲ ਦੀ ਸਜ਼ਾ ਕੱਟਣ ਪਿੱਛੋਂ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਪ੍ਰਧਾਨ ਦੁਸ਼ਯੰਤ ਚੌਟਾਲਾ ਦੇ ਪਿਤਾ ਸਾਬਕਾ ਸੰਸਦ ਮੈਂਬਰ ਅਜੇ ਅਜੈ ਚੌਟਾਲਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਤਿਹਾੜ ਜੇਲ੍ਹ ਦੇ ਬਾਹਰ ਫੁੱਲਾਂ ਦੇ ਗੁਲਦਸਤੇ ਲੈ ਕੇ ਆਏ ਸਮਰਥਕਾਂ ਵੱਲੋਂ ਅਜੈ ਚੌਟਾਲਾ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਜੱਫੀ ਪਾ ਕੇ ਹੱਥ ਮਿਲਾਇਆ ਗਿਆ।
ਅਜੈ ਚੌਟਾਲਾ ਅਤੇ ਉਨ੍ਹਾਂ ਦੇ ਪਿਤਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਉਨ੍ਹਾਂ 55 ਲੋਕਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ 3,000 ਤੋਂ ਵੱਧ ਅਧਿਆਪਕਾਂ ਨੂੰ ਭਰਤੀ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ।
ਅਜੈ ਚੌਟਾਲਾ ਅਤੇ ਉਨ੍ਹਾਂ ਦੇ ਪਿਤਾ ਜੋ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਸਨ, ‘ਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਨੇ 1999-2000 ਵਿੱਚ ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ 3206 ਜੇਬੀਟੀ ਟੀਚਰਾਂ ਦੀ ਭਰਤੀ ਕਰਨ ਦੌਰਾਨ ਉਚਿਤ ਪ੍ਰਕਿਰਿਆ ਰਾਹੀਂ ਅਰਜ਼ੀ ਦੇਣ ਵਾਲਿਆਂ ਦੀ ਬਜਾਏ ਜਾਅਲੀ ਦਸਤਾਵੇਤਾਂ ਨਾਲ ਮਨਚਾਹੇ ਬਿਨੈਕਾਰਾਂ ਨੂੰ ਨੌਕਰੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਕੇਂਦਰੀ ਜਾਂਚ ਬਿਊਰੋ ਜਾਂ ਸੀਬੀਆਈ ਨੇ ਜੇਬੀਟੀ ਘੁਟਾਲੇ ਵਿੱਚ ਜੂਨ 2008 ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਰੋਹਿਣੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 16 ਜਨਵਰੀ 2013 ਨੂੰ ਓਮ ਪ੍ਰਕਾਸ਼ ਚੌਟਾਲਾ ਤੇ ਉਨ੍ਹਾਂ ਦੇ ਬੇਟੇ ਅਜੈ ਚੋਟਾਲਾ ਸਣੇ ਤਿੰਨ ਸਰਕਾਰੀ ਅਧਿਕਾਰੀਆਂ ਨੂੰ ਜੇਬੀਟੀ ਭਰਤੀ ਘਪਲੇ ਦੇ ਦੋਸ਼ ਵਿੱਚ 10 ਸਾਲ ਦੀ ਸਜ਼ਾ ਸੁਣਾਈ ਸੀ।