ਹਰਿਆਣਾ ਸਰਕਾਰ ਨੇ ਜਾਨ ਗੁਆਉਣ ਵਾਲੇ ਡੀਐੱਸਪੀ ਸੁਰਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਹੈ ਤੇ ਨਾਲ ਹੀ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਰਕਮ ਦੇ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਇਸੇ ਦਰਮਿਆਨ ਸੀਐੱਮ ਮਨੋਹਰ ਲਾਲ ਖੱਟਰ ਨੇ ਵਾਰਦਾਤ ਵਿਚ ਦੋਸ਼ੀਆਂ ‘ਤੇ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਡੀਜੀਪੀ ਤੇ ਐੱਸਪੀ ਨੂੰਹ ਤੋਂ ਘਟਨਾ ਦੀ ਪੂਰੀ ਜਾਣਕਾਰੀ ਲਈ ਹੈ। ਖੱਟਰ ਨੇ ਕਿਹਾ ਕਿ ਅਸੀਂ ਸ਼ਹੀਦ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਵਾਂਗੇ। ਉਨ੍ਹਾਂ ਦੇ ਪਰਿਵਾਰ ਤੋਂ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਵੀ ਦੇਵਾਂਗੇ।
ਦੱਸ ਦੇਈਏ ਕਿ ਤਾਵੜੂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪੰਚਗਾਂਵ ਦੀ ਪਹਾੜੀ ‘ਤੇ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਡੀਐੱਸਪੀ ਸੁਰਿੰਦਰ ਸਿੰਘ ਪੁਲਿਸ ਟੀਮ ਨਾਲ ਪਹਾੜੀ ‘ਤੇ ਰੇਡ ਮਾਨਰ ਪਹੁੰਚੇ। ਉਨ੍ਹਾਂ ਨੇ ਮੌਕੇ ‘ਤੇ ਮਾਈਨਿੰਗ ਕਰ ਰਹੇ ਮਾਫੀਆ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਲੋਕਾਂ ਨੇ ਡੀਐੱਸਪੀ ‘ਤੇ ਪੱਥਰਾਂ ਨਾਲ ਭਰਿਾ ਡੰਪਰ ਚੜ੍ਹਾ ਦਿਤਾ।
ਉਸ ਸਮੇਂ ਡੀਐੱਸਪੀ ਸੁਰਿੰਦਰ ਆਪਣੀ ਸਰਕਾਰੀ ਗੱਡੀ ਕੋਲ ਖੜ੍ਹੇ ਸਨ। ਡੰਪਰ ਦੀ ਟੱਕਰ ਨਾਲ ਉਹ ਹੇਠਾਂ ਡਿੱਗ ਗਏ ਤੇ ਡੰਪਰ ਉਨ੍ਹਾਂ ਦੇ ਉਪਰੋਂ ਨਿਕਲ ਗਿਆ। ਸੁਰਿੰਦਰ ਸਿੰਘ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਘਟਨਾ ਦੇ ਬਾਅਦ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਵਾਰਦਾਤ ਦੇ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਡੀਐੱਸਪੀ ਸੁਰਿੰਦਰ ਸਿੰਘ ਹੱਤਿਆ ਦੇ ਮਾਮਲੇ ਵਿਚ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਾਰਵਾਈ ਦੇ ਹੁਕਮ ਦਿੱਤੇ ਹਨ।ਉਨ੍ਹਾਂ ਕਿਹਾ ਕਿ ਮੈਂ ਸਖਤ ਕਾਰਵਾਈ ਦੇ ਹੁਕਮ ਦਿਤੇ ਹਨ। ਜਿੰਨੀ ਫੋਰਸ ਲਗਾਉਣੀ ਪਏ, ਲਗਾਉਣਗੇ ਪਰ ਮਾਈਨਿੰਗ ਮਾਫੀਆ ਨੂੰ ਬਖਸ਼ਾਂਗੇ ਨਹੀਂ।