ਦੀਵਾਲੀ ਦੇ ਤਿਓਹਾਰ ਮੌਕੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ ਪਟਾਕਿਆਂ ਦੀ ਵਰਤੋਂ ਤੇ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਰਿਆਣਾ ਸਰਕਾਰ ਨੇ ਗੁਰੂਗ੍ਰਾਮ ਜ਼ਿਲ੍ਹੇ ਸਣੇ 14 ਐੱਨ. ਸੀ. ਆਰ. ਵਿਚ ਪੈਣ ਵਾਲੇ ਸੂਬੇ ਦੇ 14 ਜ਼ਿਲ੍ਹਿਆਂ ਵਿਚ ਸਾਰੇ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ਤੇ ਇਸਤੇਮਾਲ ‘ਤੇ ਪਾਬੰਦੀ ਲਗਾਈ ਗਈ ਹੈ।
ਸੂਬਾ ਸਰਕਾਰ ਵੱਲੋਂ ਇਹ ਫੈਸਲਾ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਲਿਆ ਗਿਆ ਹੈ। ਸਿਰਫ ਹਰਿਤ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ। ਚੈਕਿੰਗ ਲਈ ਪੁਲਿਸ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਤੇ ਨਾਲ ਹੀ ਇਹ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਕਿ ਲੋਕ ਪ੍ਰਦੂਸ਼ਿਤ ਇਲਾਕਿਆਂ ਵਿਚ ਪਟਾਕੇ ਨਹੀਂ ਚਲਾਉਣਗੇ।
ਚਰਖੀ ਦਾਦਰੀ, ਭਿਵਾਨੀ, ਗੁਰੂਗ੍ਰਾਮ, ਫਰੀਦਾਬਾਦ, ਝੱਜਰ, ਜੀਂਦ, ਕਰਨਾਲ, ਮਹਿੰਦਰਗੜ੍ਹ, ਨੂਹ, ਪਾਨੀਪਤ, ਪਲਵਲ, ਰੇਵਾੜੀ, ਰੋਹਤਕ ਅਤੇ ਸੋਨੀਪਤ ਅਜਿਹੇ ਜ਼ਿਲ੍ਹੇ ਹਨ ਜਿਥੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ‘ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾਈ ਗਈ ਹੈ ਤੇ ਇਸ ਲਈ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਹਾਈਕੋਰਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਲੋਕ ਦੀਵਾਲੀ ਵਾਲੇ ਦਿਨ ਜਾਂ ਗੁਰਪੁਰਬ ਮੌਕੇ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਚਲਾ ਸਕਦੇ ਹਨ। ਨਵੇਂ ਸਾਲ ਜਾਂ ਕ੍ਰਿਸਮਸ ਦੀ ਸ਼ਾਮ ਲੋਕ 12 ਵਜੇ ਤੋਂ ਰਾਤ 11.55 ਵਜੇ ਤੋਂ 12.30 ਵਜੇ ਤੱਕ ਪਟਾਕੇ ਚਲਾ ਸਕਣਗੇ। ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।