ਆਉਣ ਵਾਲੇ ਮਾਰਚ ਵਿਚ ਪ੍ਰਸਤਾਵਿਤ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਨੂੰ ਸੁਧਾਰਨ ਲਈ ਹਰਿਆਣਾ ਸਰਕਾਰ ਨੇ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਜਲਦ ਜਗਾਉਣ ਲਈ ਮੰਦਰਾਂ, ਮਸਜਿਦਾਂ ਤੇ ਗੁਰਦੁਆਰਿਆਂ ਨੂੰ ‘ਅਲਾਰਮ’ ਵਜਾਉਣ ਨੂੰ ਕਿਹਾ ਹੈ।
ਸੂਬੇ ਦੇ ਸਿੱਖਿਆ ਵਿਭਾਗ ਨੇ ਸਬੰਧਤ ਸਕੂਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਾਤਾ-ਪਿਤਾ ਤੋਂ ਆਪਣੇ ਬੱਚਿਆਂ ਨੂੰ ਸਵੇਰੇ 4.30 ਵਜੇ ਜਗਾਉਣ ਲਈ ਕਹਿਣ ਤਾਂ ਕਿ ਸਵੇਰ ਦੇ ਸਮੇਂ ਦਾ ਇਸਤੇਮਾਲ ਕਰਕੇ ਬੋਰਡ ਦੀ ਪ੍ਰੀਖਿਆ ਦੀ ਤਿਆਰੀ ਕੀਤੀ ਜਾ ਸਕੇ।
ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭੇਜੇ ਗਏ ਪੱਤਰ ਵਿਚ ਵਿਭਾਗ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਾਪਿਆਂ ਤੇ ਟੀਚਰਾਂ ਵੱਲੋਂ ਇਕ ਸਾਂਝੀ ਯੋਜਨਾ ਬਣਾਈ ਜਾਵੇ ਤਾਂ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਕੁਝ ਵਾਧੂ ਘੰਟੇ ਮਿਲ ਸਕਣ। ਇਸ ਵਿਚ ਕਿਹਾ ਗਿਆ ਕਿ ਟੀਚਰ ਵ੍ਹਟਸਐਪ ਗਰੁੱਪ ਜ਼ਰੀਏ ਪੁੱਛਣਗੇ ਕਿ ਵਿਦਿਆਰਥੀ ਜਾਗ ਗਏ ਹਨ ਤੇ ਪੜ੍ਹਾਈ ਕਰ ਰਹੇ ਹਨ ਜਾਂ ਨਹੀਂ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮਾਪੇ ਸਹਿਯੋਗ ਨਹੀਂ ਕਰ ਰਹੇ ਹਨ ਤਾਂ ਇਸ ਨੂੰ ਸਕੂਲ ਮੈਨੇਜਮੈਂਟ ਕਮੇਟੀ ਦੇ ਨੋਟਿਸ ਵਿਚ ਲਿਆਂਦਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: