ਹਰਿਆਣਾ ਦੇ ਗ੍ਰਹਿ ਮੰਤਰੀ ਤੇ ਸਿਹਤ ਮੰਤਰੀ ਅਨਿਲ ਵਿਜ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ ਤੇ ਨਾਲ ਹੀ ਅਪੀਲ ਕੀਤੀ ਹੈ ਕਿ ਸੰਪਰਕ ਵਿਚ ਆਏ ਲੋਕ ਆਪਣਾ ਟੈਸਟ ਕਰਾਉਣ ਤੇ ਖੁਦ ਨੂੰ ਆਈਸੋਲੇਟ ਕਰਨ।
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਟਵੀਟ ਕੀਤਾ ਕਿ ਅੱਜ ਮੈਂ ਕੋਰੋਨਾ ਪਾਜ਼ੀਟਿਵ ਹੋ ਗਿਆ ਹਾਂ। ਮੈਂ ਖੁਦ ਨੂੰ ਹੋਮ ਆਈਸੋਲੇਟ ਕਰ ਲਿਆ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਜੋ ਬੀਤੇ ਦਿਨੀਂ ਮੇਰੇ ਸੰਪਰਕ ਵਿਚ ਰਹੇ ਹਨ ਉਹ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ। ਇਸ ਦਰਮਿਆਨ ਖੁਦ ਨੂੰ ਆਈਸੋਲੇਟ ਰੱਖਣ।
ਇਸ ਤੋਂ ਪਹਿਲਾਂ ਵੀ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਸੰਕਰਮਿਤ ਹੋ ਚੁੱਕੇ ਹਨ। ਸਭ ਤੋਂ ਪਹਿਲਾਂ 5 ਦਸੰਬਰ 2020 ਨੂੰ ਉਹ ਕੋਰੋਨਾ ਪਾਜੀਟਿਵ ਪਾਏ ਗਏ ਸਨ। ਇਸ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਉਨ੍ਹਾਂ ਨੂੰ ਭਰਤੀ ਕਰਵਾਇਆ ਗਿਆ ਸੀ। 30 ਦਸੰਬਰ 2020 ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਤੇ ਅੰਬਾਲਾ ਵਿਚ ਘਰ ਵਿਚ ਹੀ ਕਈ ਦਿਨਾਂ ਤੱਕ ਆਕਸੀਜਨ ਸਪੋਰਟ ‘ਤੇ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਇਸ ਤੋਂ ਬਾਅਦ ਅਗਸਤ 2021 ਵਿਚ ਗ੍ਰਹਿ ਮੰਤਰੀ ਦਾ ਆਕਸੀਜਨ ਪੱਧਰ ਡਿਗ ਗਿਆ ਸੀ। ਇਸ ਦੇ ਬਾਅਦ ਉੁਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਚੰਡੀਗੜ੍ਹ ਦੇ ਪੀਜੀਆਈ ਡਾਕਟਰਾਂ ਦੀ ਦੇਖਰੇਖ ਵਿਚ ਉਨ੍ਹਾਂ ਨੂੰ ਰੱਖਿਆ ਗਿਆ ਸੀ। ਹਰਿਆਣਾ ਵਿਚ ਇੱਕ ਵਾਰ ਫਿਰ ਤੋਂ ਕੋਵਿਡ ਸੰਕਰਮਣ ਵਧ ਰਿਹਾ ਹੈ।