ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਹਰਿਆਣਾ ਦੇ ਚਾਰ ਜ਼ਿਲ੍ਹਿਆਂ ਵਿੱਚ ਮੁੜ ਫੇਸ ਮਾਸਕ ਦੁਬਾਰਾ ਲਾਜ਼ਮੀ ਕਰਨ ਦਾ ਫੈਸਲਾ ਲਿਆ ਗਿਆ ਹੈ। ਸਰਕਰਾ ਨੇ ਹੁਕਮ ਦਿੱਤੇ ਹਨ ਕਿ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਤੇ ਝੱਜਰ ਵਿੱਚ ਫੇਸ ਮਾਸਕ ਲਾਉਣਾ ਲਾਜ਼ਮੀ ਕਰ ਦਿੱਤਾ ਹੈ।
ਹਰਿਆਣਾ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਅਨਿਲ ਵਿਜ ਨੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਜੋ ਫੇਸ ਮਾਸਕ ਨਹੀਂ ਲਾਏਗਾ, ਉਸ ਨੂੰ ਜੁਰਮਾਨਾ ਦੇਣਾ ਪਏਗਾ। ਅਨਿਲ ਵਿਜ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਇੱਛਾ ਨਾਲ ਸਾਵਧਾਨੀ ਵਰਤਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਸਰਕਾਰ ਨੇ ਸਕੂਲਾਂ ਲਈ ਵੀ ਅਡਵਾਇਜ਼ਰੀ ਜਾਰੀ ਕਰਕੇ ਕਿਹਾ ਸੀ ਕਿ ਸਿੱਖਿਅਕ ਸੈਸ਼ਨ ਵਿੱਚ ਸ਼ੁਰੂ ਕੀਤੀ ਗਈਆਂ ਆਫਲਾਈਨ ਕਲਾਸਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਲਾਜ਼ਮੀ ਨਾ ਕੀਤੀ ਜਾਵੇ, ਕਿਉਂਕਿ ਕਈ ਮਾਪੇ ਇਸ ਵੇਲੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰ ਰਹੇ ਹਨ।
ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਨੋਇਡਾ ਜਾਂ ਗਾਜ਼ੀਆਬਾਦ ਵਾਂਗ ਹੁਣ ਤੱਕ ਕਿਸੇ ਵੀ ਸਕੂਲ ਵਿੱਚ ਕੋਰੋਨਾ ਦੇ ਮਾਮਲਿਆਂ ਦੀਸੂਚਨਾ ਨਹੀਂ ਮਿਲੀ ਹੈ। ਹਾਲਾਂਕਿ ਮਾਪੇ ਸਾਨੂੰ ਕੁਝ ਹੋਰ ਸਮੇਂ ਲਈ ਮੁੜ ਆਨਲਾਈਨ ਕਲਾਸਾਂ ਸ਼ੁਰੂ ਕਰਨ ਲਈ ਕਹਿ ਰਹੇ ਹਨ। ਫਿਲਹਾਲ ਸਕੂਲਾਂ ਨੂੰ ਬੰਦ ਕਰਨ ਦੀ ਲੋੜ ਨਹੀਂ ਹੈ, ਪਰ ਸਕੂਲਾਂ ਨੂੰ ਸਲਾਹ ਹੈ ਕਿ ਉਹ ਹਾਜ਼ਰੀ ਲਾਜ਼ਮੀ ਨਾ ਕਰਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਸਿਹਤ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਹਰਿਆਣਾ ਵਿੱਚ ਕੋਰੋਨਾ ਦੇ 238 ਮਾਮਲਿਆਂ ਵਿੱਚੋਂ 198 ਸਿਰਫ ਗੁਰੂਗ੍ਰਾਮ ਤੋਂ ਹਨ। ਨਾਲ ਹੀ ਲਗਭਗ 22 ਮਾਮਲੇ ਫਰੀਦਾਬਾਦ ਦੇ ਹਨ। ਮੰਤਰੀ ਵਿਜ ਨੇ ਦੱਸਿਆ ਕਿ ਸਰਕਾਰ ਵੱਲੋਂ ਗੁਰੂਗ੍ਰਾਮ ਵਿੱਚ ਟੀਮ ਭੇਜ ਕੇ ਕੋਰੋਨਾ ਦੇ ਵਧਦੇ ਮਾਮਲਿਆਂ ਦੀ ਸਟੱਡੀ ਕੀਤੀ ਜਾ ਰਹੀ ਹੈ ਕਿ ਉਥੋਂ ਇੰਨਾ ਮਾਮਲੇ ਕਿਉਂ ਸਾਹਮਣੇ ਆ ਰਹੇ ਹਨ। ਅਜੇ ਰਿਪੋਰਟ ਆਉਣੀ ਬਾਕੀ ਹੈ ਫਿਲਹਾਲ ਸਾਵਧਾਨੀ ਪੱਖੋਂ ਦਿੱਲੀ-ਐੱਨ.ਸੀ.ਆਰ. ਨਾਲ ਲੱਗਦੇ 4 ਜ਼ਿਲ੍ਹਿਆਂ ਵਿੱਚ ਮਾਸਕ ਲਾਉਣਾ ਲਾਜ਼ਮੀ ਕੀਤਾ ਗਿਆ ਹੈ।