ਦਿੱਲੀ ਕੂਚ ਨੂੰ ਦੇਖਦੇ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਤੋਂ ਅਲਰਟ ਹੈ ਤੇ ਕਿਸਾਨਾਂ ਨੂੰ ਰੋਕਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੱਜ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੌਂ ਮੌਕ ਡ੍ਰਿਲ ਕੀਤੀ ਗਈ ਜਿਸ ਦੌਰਾਨ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਜਿਸ ਕਾਰਨ ਉੇਥੇ ਭਗਦੜ ਮਚ ਗੀ।
ਦੱਸ ਦੇਈਏ ਕਿ ਕਿਸਾਨਾਂ ਨੂੰ ਦਿੱਲੀ ਕੂਚ ਤੋਂ ਰੋਕਣ ਲਈ ਹਰਿਆਣਾ ਪੁਲਿਸ ਪੁਖਤਾ ਪ੍ਰਬੰਧ ਕਰਨ ਵਿਚ ਲੱਗੀ ਹੈ ਤੇ ਹਰ ਹਾਲਾਤ ਨਾਲ ਨਿਪਟਣ ਲਈ ਪੈਰਾਮਿਲਟਰੀ ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਬਾਰਡਰ ਨਾਲ ਲਗੱਦੀਆਂ ਸਰਹੱਦਾਂ ‘ਤੇ ਸੀਸੀਟੀਵੀ ਕੈਮਰੇ ਲਗਾ ਦਿੱਤੇ ਗਏ ਹਨ।ਟਿਕਰੀ ਬਾਰਡਰ ‘ਤੇ ਸੁਰੱਖਿਆ ਵਿਵਸਥਾ ਵਧਾਈ ਗਈ ਹੈ। ਹੁਣ ਦੇਖਣਾ ਇਹ ਹੈ ਕਿ ਕੱਲ੍ਹ ਕਿਸਾਨ ਆਪਣੇ ਮਨਸੂਬਿਆਂ ‘ਚ ਕਿੰਨੇ ਕਾਮਯਾਬ ਹੁੰਦੇ ਹਨ ਕਿਉਂਕਿ ਹਰਿਆਣਾ ਸਰਕਾਰ ਵੱਲੋਂ ਵਰਤੀ ਜਾ ਰਹੀ ਚੌਕਸੀ ਵਿਚ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੱਕ ਪਹੁੰਚਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਤੇ ਭਾਰਤ ਦੇ ਹਰ ਸੂਬੇ ਤੋ ਕਿਸਾਨ ਸੰਘਰਸ਼ ਲਈ ਦਿੱਲੀ ਪਹੁੰਚ ਰਹੇ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਕਿਸਾਨ ਪੰਜਾਬ, ਹਰਿਆਣਾ, ਤਮਿਲਨਾਡੂ, ਮੱਧਪ੍ਰਦੇਸ਼, ਬਿਹਾਰ ਤੇ ਰਾਜਸਥਾਨ ਤੋਂ ਆ ਰਹੇ ਹਨ। ਸਾਰੇ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਪੰਜਾਬ ਤੋਂ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਹਰਿਆਣਾ ਵੱਲ ਨਿਕਲ ਗਏ ਹਨ। ਕਿਸਾਨ ਬਿਆਸ ਪੁਲ ਤੋਂ ਹੁੰਦੇ ਹੋਏ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ ਹਨ।
ਇਹ ਵੀ ਪੜ੍ਹੋ : ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣਗੇ ਮਨੀਸ਼ ਸਿਸੋਦੀਆ, ਕੋਰਟ ਤੋਂ ਮਿਲੀ 3 ਦਿਨ ਦੀ ਅੰਤਰਿਮ ਜ਼ਮਾਨਤ
ਕਿਸਾਨਾਂ ਨੇ ਮੁੱਖ ਤੌਰ ‘ਤੇ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਅੰਬਾਲਾ ਦੀਆਂ ਸਾਰੀਆਂ ਸਰਹੱਦਾਂ ਸੀਲ ਕੀਤੀਆਂ ਹਨ। ਇਸ ਦੇ ਨਾਲ ਹੀ ਹਰਿਆਣਾ ਦੇ 15 ਜ਼ਿਲ੍ਹਿਆਂ ਵਿਚ ਧਾਰਾ 144 ਲਗਾਈ ਗਈ ਹੈ ਤੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –