ਸ੍ਰੀ ਮੁਕਤਸਰ ਸਾਹਿਬ : ਨਸ਼ਾ ਤਸਕਰੀ ਦੇ ਮਾਮਲੇ ‘ਚ ਜ਼ਿਲਾ ਜੇਲ੍ਹ ‘ਚ ਬੰਦ ਪਿੰਡ ਮਹਿਣਾ ਦੇ ਰਹਿਣ ਵਾਲੇ ਹਵਾਲਾਤੀ ਸੁਰਿੰਦਰ ਸਿੰਘ ਨੇ ਸ਼ੁੱਕਰਵਾਰ ਸ਼ਾਮ ਨੂੰ ਆਪਣੀ 6 ਨੰਬਰ ਬੈਰਕ ਦੇ ਬਾਥਰੂਮ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਬੀਤੀ 18 ਜੁਲਾਈ ਨੂੰ ਜ਼ਿਲ੍ਹਾ ਜੇਲ੍ਹ ਲਿਆਂਦਾ ਗਿਆ ਸੀ। ਇਸ ਖੁਦਕੁਸ਼ੀ ਮਾਮਲੇ ਦੀ ਨਿਆਂਇਕ ਜਾਂਚ ਚੱਲ ਰਹੀ ਹੈ।
ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਕਰੀਬ 30 ਸਾਲਾ ਹਵਾਲਾਤੀ ਸੁਰਿੰਦਰ ਸਿੰਘ ਬੈਰਕ ਦੇ ਬਾਥਰੂਮ ਵਿੱਚ ਗਿਆ, ਜਿਥੇ ਉਸ ਨੇ ਰੋਸ਼ਨਦਾਨ ਦੀ ਗਰਿੱਲ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਜਦੋਂ ਇਸ ਗੱਲ ਦਾ ਪਤਾ ਬੈਰਕ ‘ਚ ਬੰਦ ਹੋਰ ਹਵਾਲਾਤੀਆਂ ਨੂੰ ਲੱਗਾ ਤਾਂ ਉਨ੍ਹਾਂ ਤੁਰੰਤ ਜੇਲ ਮੁਲਾਜ਼ਮਾਂ ਨੂੰ ਸੂਚਿਤ ਕੀਤਾ। ਇਸ ’ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਤੁਰੰਤ ਜ਼ਿਲ੍ਹਾ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਉਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਗੈਰ-ਸਿਆਸੀ ਪਰਿਵਾਰ ਤੋਂ ਆਏ ਪਰਮਿੰਦਰ ਗੋਲਡੀ ਬਣੇ ਪੰਜਾਬ ਯੂਥ ਡਿਵੈਲਮੈਟ ਬੋਰਡ ਸਪੋਰਟਸ ਦੇ ਚੇਅਰਮੈਨ
ਦੂਜੇ ਪਾਸੇ ਮ੍ਰਿਤਕ ਦੇ ਵਾਰਸਾਂ ਨੇ ਕਥਿਤ ਦੋਸ਼ ਲਾਏ ਕਿ ਉਸ ‘ਤੇ ਨਸ਼ਿਆਂ ਦਾ ਗਲਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਸੀ ਅਤੇ ਉਸ ਨੇ ਇਹ ਕਦਮ ਚੁੱਕਿਆ। ਜੇਲ੍ਹ ਸੁਪਰਡੈਂਟ ਮੁਤਾਬਕ ਉਨ੍ਹਾਂ ਵੱਲੋਂ ਤੁਰੰਤ ਇਸ ਘਟਨਾ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਖੁਦਕੁਸ਼ੀ ਦੇ ਇਸ ਮਾਮਲੇ ਦੀ ਜਾਂਚ ਜੇ.ਐਮ.ਆਈ.ਸੀ (ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ) ਗੁਰਪ੍ਰੀਤ ਕੌਰ ਵੱਲੋਂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: