ਹਾਈਕੋਰਟ ਨੇ ਡੇਰਾ ਮੁਖੀ ਦੀ ਬੇਅਦਬੀ ਮਾਮਲੇ ਵਿੱਚ ਸੀਬੀਆਈ ਅਤੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਜਾਂਚ ਨਾਲ ਸਬੰਧਤ ਰਿਕਾਰਡ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਡੇਰਾ ਮੁਖੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਵੱਲੋਂ ਕੀਤੀ ਜਾਂਚ, ਪੰਜਾਬ ਦੀ ਐਸਆਈਟੀ ਵੱਲੋਂ ਪੇਸ਼ ਕੀਤੇ ਗਏ ਹੋਰ ਸਬੂਤ ਅਤੇ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ, ਜਿਸ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਇੱਕ ਹਫ਼ਤੇ ਵਿੱਚ ਰਿਕਾਰਡ ਦੇਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਦਾ ਕਹਿਣਾ ਹੈ ਕਿ ਸਾਲ 2015 ਦੇ ਬੇਅਦਬੀ ਕਾਂਡ ਵਿੱਚ ਉਸਨੂੰ ਸਿਆਸੀ ਕਾਰਨਾਂ ਕਰਕੇ ਮੁਲਜ਼ਮ ਬਣਾਇਆ ਗਿਆ ਹੈ। ਸਾਲ 2015 ਦੇ ਇਸ ਮਾਮਲੇ ‘ਚ ਕਰੀਬ 5 ਸਾਲ ਬਾਅਦ 2020 ਵਿੱਚ ਉਸਨੂੰ ਨਾਮਜ਼ਦ ਕੀਤਾ ਗਿਆ। ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਸੀ, ਜਿਸ ਦੀ ਸੁਣਵਾਈ ਬੀਤੇ ਅਪ੍ਰੈਲ ਮਹੀਨੇ ਹਾਈਕੋਰਟ ਵਿੱਚ ਹੋਈ ਸੀ।
ਇਹ ਵੀ ਪੜ੍ਹੋ : ਨਵੇਂ ਸੰਸਦ ਦੇ ਉਦਘਾਟਨ ‘ਤੇ ਹੰਗਾਮਾ, ਰਾਹੁਲ ਬੋਲੇ- ‘ਹੰਕਾਰ ਦੀਆੰ ਇੱਟਾਂ ਨਾਲ ਨਹੀਂ ਬਣਦੀ ਸੰਸਦ’
ਦੂਜੇ ਪਾਸੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਸੀਬੀਆਈ ਦੀ ਜਾਂਚ ਸਹੀ ਦਿਸ਼ਾ ਵਿੱਚ ਨਹੀਂ ਜਾ ਰਹੀ, ਇਸ ਲਈ ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਨੂੰ ਹੀ ਦਿੱਤੀ ਜਾਣੀ ਚਾਹੀਦੀ ਅਤੇ ਹਾਈਕੋਰਟ ਨੇ ਪਹਿਲਾਂ ਵੀ ਇਸ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: