HC gives green : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਵੱਡਾ ਐਲਾਨ ਕਰਦੇ ਹੋਏ 12 ਪੀ. ਸੀ. ਐੱਸ. ਅਧਿਕਾਰੀਆਂ ਦੀ IAS ਵਜੋਂ ਪ੍ਰਮੋਸ਼ਨ ਖਿਲਾਫ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਥੇ ਇਹ ਦੱਸਣਯੋਗ ਹੈ ਕਿ ਕੁਝ ਅਧਿਕਾਰੀਆਂ ਵੱਲੋਂ 12 PCS ਅਧਿਕਾਰੀਆਂ ਦੀ ਪ੍ਰਮੋਸ਼ਨ ਦੇ ਫੈਸਲੇ ‘ਤੇ ਇਤਰਾਜ਼ ਪ੍ਰਗਟਾਇਆ ਗਿਆ ਸੀ ਤੇ ਉਨ੍ਹਾਂ ਵੱਲੋਂ ਇਸ ਸਬੰਧੀ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਮਨਜ਼ੂਰੀ ਨਹੀਂ ਮਿਲੀ ਹੈ। ਅਧਿਕਾਰੀਆਂ ਨੇ ਦਲੀਲ ਦਿੱਤੀ ਸੀ ਕਿ ਜਿਨ੍ਹਾਂ ਅਧਿਕਾਰੀਆਂ ਦੇ ਨਾਂ ਤਰੱਕੀ ਵਾਸਤੇ ਮਨਜ਼ੂਰ ਕੀਤੇ ਗਏ ਹਨ ਉਹ ਅਸਲ ‘ਚ ਤਰੱਕੀ ਦੇ ਹੱਕਦਾਰ ਨਹੀਂ ਹਨ। ਉਹ ਤਰੱਕੀ ਦੀਆਂ ਸ਼ਰਤਾਂ ਨੂੰ ਪੂਰੀਆਂ ਨਹੀਂ ਕਰਦੇ।
ਹਾਈਕੋਰਟ ਦੇ ਫੈਸਲੇ ਨਾਲ ਇਨ੍ਹਾਂ 12 PCS ਅਫਸਰਾਂ ਦੇ ਆਈ. ਐੱਸ. ਬਣਨ ਦਾ ਰਸਤਾ ਆਸਾਨ ਹੋ ਗਿਆ ਹੈ। ਇਹ ਪਟੀਸ਼ਨ ਜਸਟਿਸ ਰਾਜ ਮੋਹਨ ਸਿੰਘ ਵੱਲੋਂ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਖਾਰਜ ਕੀਤੀ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਨ੍ਹਾਂ ਵਿੱਚੋਂ 2 ਪੋਸਟਾਂ 2018 ਦੀਆਂ ਹਨ ਤੇ ਬਾਕੀ ਦੀਆਂ 10 ਪੋਸਟਾਂ 2019 ਦੀਆਂ ਹਨ। 30 ਸਤੰਬਰ ਨੂੰ, ਯੂਪੀਐਸਸੀ ਦੀ ਚੋਣ ਕਮੇਟੀ ਨੇ 12 ਪੀਸੀਐਸ ਅਧਿਕਾਰੀਆਂ ਨੂੰ ਆਈਏਐਸ ਅਧਿਕਾਰੀ ਵਜੋਂ ਤਰੱਕੀ ਦੀ ਪ੍ਰਵਾਨਗੀ ਦਿੱਤੀ ਗਈ ਸੀ ਜਿਸ ‘ਤੇ ਕੁਝ ਅਧਿਕਾਰੀਆਂ ਵੱਲੋਂ ਉਨ੍ਹਾਂ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ 12 ਅਸਾਮੀਆਂ ਲਈ 32 ਪੀਸੀਐਸ ਅਧਿਕਾਰੀਆਂ ਦੇ ਨਾਮ ਭੇਜੇ ਸਨ।