ਮੁਹਾਲੀ ਦੀ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ 5 ਮਾਰਚ ਨੂੰ ਉਸ ਦੀ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਗਈ ਸੀ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਮਾਮਲੇ ‘ਚ ਧਰਮਸੋਤ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ‘ਤੇ ਹਾਈਕੋਰਟ ਨੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਹਿਸ ਤੋਂ ਬਾਅਦ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਮੰਤਰੀ ਧਰਮਸੋਤ ਨੂੰ ਫਰਵਰੀ ਵਿੱਚ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਸ਼ੁਰੂਆਤੀ ਜਾਂਚ ਵਿੱਚ ਪਾਇਆ ਗਿਆ ਕਿ ਧਰਮਸੋਤ ਅਤੇ ਉਸਦੇ ਪਰਿਵਾਰ ਦੀ 2016 ਤੋਂ 2022 ਤੱਕ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜੋ ਕਿ 6.39 ਕਰੋੜ ਰੁਪਏ ਵੱਧ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਚੱਲੀਆਂ ਧੂੜ ਭਰੀਆਂ ਹਵਾਵਾਂ, ਕੁਝ ਥਾਵਾਂ ‘ਤੇ ਮੀਂਹ, ਇਸ ਦਿਨ ਮਗਰੋਂ ਮਿਲੇਗੀ ਗਰਮੀ ਤੋਂ ਰਾਹਤ
ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਦਾ ਨਾਂ ਵੀ ਧਰਮਸੋਤ ਜੰਗਲਾਤ ਧਪਲੇ ਵਿੱਚ ਸਾਹਮਣੇ ਆ ਚੁੱਕਾ ਹੈ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਜ਼ਮਾਨਤ ਵੀ ਮਿਲ ਗਈ ਸੀ। ਇਸ ਮਾਮਲੇ ਵਿੱਚ ਉਸ ਦੇ ਨਾਲ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਸਾਹਮਣੇ ਆਇਆ ਹੈ। ਦਰੱਖਤ ਕੱਟਣ ਦੇ ਬਦਲੇ ਪ੍ਰਤੀ ਰੁੱਖ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਨ। ਉਸ ਵਿਰੁੱਧ 6 ਜੂਨ ਨੂੰ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: