ਭਾਰਤੀ ਜਨਤਾ ਪਾਰਟੀ ਨੇ ਕਈ ਸੂਬਿਆਂ ਦੇ ਪ੍ਰਦੇਸ਼ ਪ੍ਰਧਾਨਾਂ ਵਿਚ ਬਦਲਾਅ ਕੀਤਾ ਹੈ। ਇਸੇ ਤਹਿਤ ਉਨ੍ਹਾਂ ਨੇ ਪੰਜਾਬ ਦੇ ਸੂਬਾ ਪ੍ਰਧਾਨ ਨੂੰ ਵੀ ਬਦਲਿਆ ਹੈ। ਸੁਨੀਲ ਜਾਖੜ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਇਸ ‘ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਪਹਿਲਾਂ ਤੋਂ ਤੈਅ ਸੀ। ਇਸ ਦਾ ਸਿਰਫ ਅਧਿਕਾਰਕ ਐਲਾਨ ਕੀਤਾ ਗਿਆ ਹੈ ਜਦੋਂ ਇਕ ਇਹ ਫੈਸਲਾ ਲਗਭਗ ਡੇਢ ਸਾਲ ਹੀ ਲੈ ਲਿਆ ਗਿਆ ਸੀ।
ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਪਿਛਲੇ 50 ਸਾਲਾਂ ਵਿਚ ਜਾਖੜ ਪਰਿਵਾਰ ਨੂੰ ਬਹੁਤ ਸਨਮਾਨ ਦਿੱਤਾ ਪਰ ਉੁਨ੍ਹਾਂ ਨੇ ਸਿਆਸੀ ਲਾਭ ਲਈ ਪਾਰਟੀ ਛੱਡ ਦਿੱਤੀ। ਵੜਿੰਗ ਨੇ ਕਿਹਾ ਕਿ ਜਾਖੜ ਨੇ ਉਸ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਜਿਸ ਨੇ ਉਨ੍ਹਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ। ਵੜਿੰਗ ਨੇ ਚੰਡੀਗੜ੍ਹ ਵਿਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਬੈਠਕ ਦੇ ਬਾਅਦ ਇਹ ਗੱਲ ਕਹੀ। ਬੈਠਕ ਦੌਰਾਨ ਨੇਤਾਵਾਂ ਨੇ ਆਪਣੇ-ਆਪਣੇ ਖੇਤਰ ਦੇ ਮੁੱਦਿਆਂ ਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਸੂਬੇ ਦੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ।
ਇਹ ਵੀ ਪੜ੍ਹੋ : ਆਦਿਵਾਸੀ ਮੁੰਡੇ ‘ਤੇ ਪਿਸ਼ਾਬ ਕਰਨ ਵਾਲਾ BJP ਆਗੂ ਗ੍ਰਿਫ਼ਤਾਰ, ਲੱਗਾ NSA, ਘਰ ‘ਤੇ ਚੱਲਿਆ ਬੁਲਡੋਜ਼ਰ
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪਾਰਟੀ ਕਾਡਰ, ਵਰਕਰਾਂ ਤੇ ਸਮਰਥਕਾਂ ਦਾ ਮਨੋਬਲ ਵਧਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਕੀਤੀਆਂ ਜਾਣ ਵਾਲੀ ਪਾਰਟੀ ਸਮਰਥਕ ਗਤੀਵਿਧੀਆਂ ਤੇ ਜਨਸੰਪਰਕ ਪ੍ਰੋਗਰਾਮਾਂ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: