ਮੁੱਖ ਮੰਤਰੀ ਭਗਵੰਤ ਮਾਨ ਅੱਜ ਖੁਰਾਲਗੜ੍ਹ ਸਾਹਿਬ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕਮਜ਼ੋਰ ਤੇ ਪਛੜੇ ਵਰਗਾਂ ਦੇ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੇ ਕਥਿਤ ਸਿਆਸੀ ਨੇਤਾਵਾਂ ਨੇ ਗਰੀਬ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਹੜਪ ਕੇ ਸਮਾਜ ਦੇ ਇਸ ਵਰਗ ਦੇ ਭਵਿੱਖ ਨੂੰ ਬਰਬਾਦ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਵਿਦੇਸ਼ ‘ਚ ਕਰੋੜਾਂ ਦਾ ਖੜਚਾ ਚੁੱਕਣ ਵਾਲਾ ਅੱਜ ਖੁਦ ਨੂੰ ਗਰੀਬ ਦੱਸ ਰਿਹਾ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਸੁਸਾਇਟੀ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਲੋਕ ਆਪਣੇ ਨੇਤਾ ਹੋਣ ਦਾ ਦਾਅਵਾ ਕਰਦੇ ਹਨ, ਉਹ ਗਰੀਬ ਲੋਕਾਂ ਨੂੰ ਸਭ ਤੋਂ ਵੱਧ ਪ੍ਰੇਸ਼ਾਨ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪੈਸਾ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ।
ਸੀ.ਐੱਮ. ਮਾਨ ਨੇ ਕਿਹਾ ਕਿ ਇਹਨਾਂ ਅਖੌਤੀ ਲੀਡਰਾਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫੇ ਦੇ ਪੈਸੇ ਹੜੱਪ ਕੇ ਆਪਣੇ ਹੀ ਭਾਈਚਾਰੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਕਈ ਲੋਕ ਭਲਾਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਿਸ ਕਾਰਨ 80 ਫੀਸਦੀ ਲੋਕਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ 9000 ਏਕੜ ਤੋਂ ਵੱਧ ਜ਼ਮੀਨ ਨੂੰ ਅਹਿਲਕਾਰਾਂ ਦੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਗਰਲਫ੍ਰੈਂਡ ਲਈ ਪਲਾਨ ਕੀਤੀ ਬਰਥਡੇ ਪਾਰਟੀ, ਪਹਿਲਾਂ ਕੱਟਿਆ ਕੇਕ ਫਿਰ ਦਿੱਤੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਤੋਂ ਹੁਣ ਤੱਕ 21.21 ਲੱਖ ਮਰੀਜ਼ ਲਾਭ ਉਠਾ ਚੁੱਕੇ ਹਨ। ਇਸ ਨਾਲ ਸਰਕਾਰ ਨੂੰ ਰਾਜ ਵਿੱਚ ਵੱਖ-ਵੱਖ ਬਿਮਾਰੀਆਂ ਦਾ ਨਿਦਾਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਇੱਕ ਡਾਟਾਬੇਸ ਬਣਾਉਣ ਵਿੱਚ ਮਦਦ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: