ਲੁਧਿਆਣਾ ਦੇ ਖੰਨਾ ਐੱਸਐੱਸਪੀ ਆਫਿਸ ਵਿਚ ਅੱਜ ਹੈੱਡ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ। ਹੈੱਡ ਕਾਂਸਟੇਬਲ ਨੇ ਖੁਦ ਨੂੰ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰੀ। ਪੁਲਿਸ ਅਧਿਕਾਰੀ ਮੁਤਾਬਕ ਮ੍ਰਿਤਕ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਉਸ ਦੀ 4 ਦਿਨ ਪਹਿਲਾਂ ਹੀ ਡੀਐੱਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤੀ ਹੋਈ ਸੀ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਰੀ ਮੁਤਾਬਕ ਉਹ ਰੀਡਰ ਦੇ ਕਮਰੇ ਵਿਚ ਇਕੱਲਾ ਹੀ ਬੈਠਾ ਸੀ। ਇਸ ਦੌਰਾਨ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਮੁਲਾਜ਼ਮਾਂ ਵਿਚ ਹਫੜਾ-ਦਫੜੀ ਮਚ ਗਈ। ਮੁਲਾਜ਼ਮ ਮੌਕੇ ‘ਤੇ ਪਹੁੰਚੇ ਤੇ ਖੂਨ ਨਾਲ ਲੱਥਪੱਥ ਰਸ਼ਪਿੰਦਰ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਮੁਲਜ਼ਮ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਤਿੰਨ ਸਾਲ ਲਈ ਨਵਾਂ ਪਾਸਪੋਰਟ ਜਾਰੀ ਕਰਨ ਦੀ ਕੋਰਟ ਨੇ ਦਿੱਤੀ ਇਜਾਜ਼ਤ
ਲੁਧਿਆਣਾ ਰੇਂਜ ਦੇ ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਅਜੇ ਕੁਝ ਦਿਨ ਪਹਿਲਾਂ ਹੀ ਰਸ਼ਪਿੰਦਰ ਦੀ ਤਾਇਨਾਤੀ ਖੰਨਾ ਵਿਚ ਡੀਐੱਸਪੀ ਗੁਰਮੀਤ ਸਿੰਘ ਨਾਲ ਹੋਈ ਸੀ। ਉਹ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਸਰਵਿਸ ਰਿਵਾਲਵਰ ਨਾਲ ਗੋਲੀ ਚੱਲੀ ਹੈ।
ਮਾਮਲੇ ਦੀ ਜਾਂਚ ਚੱਲ ਰਹੀ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾਇਆ ਜਾ ਰਿਹਾ ਹੈ। ਪੋਸਟਮਾਰਟਮ ਦੇ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: