ਸ. ਰਵੇਲ ਸਿੰਘ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਉਹ ਪਿਛਲੇ 3 ਮਹੀਨਿਆਂ ਤੋਂ ਹਸਪਤਾਲ ਵਿੱਚ ਦਾਖਲ ਸਨ ਅਤੇ 92 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ। ਸ. ਰਵੇਲ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ 40 ਸਾਲਾਂ ਤੋਂ ਵੱਧ ਸਮੇਂ ਤੱਕ ਸੇਵਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਚੇਅਰਮੈਨ ਡਾ: ਆਮਿਰ, ਵਧੀਕ ਸਕੱਤਰ ਸ਼੍ਰਾਈਨਜ਼ ਰਾਣਾ ਸ਼ਾਹਿਦ, ਉਪ ਸਕੱਤਰ ਸ਼੍ਰਾਈਨਜ਼ ਇਮਰਾਨ ਗੋਂਡਲ, ਬੁਲਾਰੇ ਆਮਿਰ ਹਾਸ਼ਮੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ. ਅਮੀਰ ਸਿੰਘ, ਜਨਰਲ ਸਕੱਤਰ ਵਿਕਾਸ ਸਿੰਘ ਅਤੇ ਚੋਟੀ ਦੇ ਸਿੱਖ ਆਗੂ, ਪੀ.ਐੱਮ.ਐੱਲ.ਐੱਨ. ਦੇ ਆਗੂ ਅਤੇ ਐਮ.ਪੀ.ਏ. ਸ. ਰਮੇਸ਼ ਸਿੰਘ ਅਰੋੜਾ ਨੇ ਸ. ਰਵੇਲ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ ਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।