ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਦੇ 50 ਹੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿੱਚ ਵਿਸ਼ੇਸ਼ ਸਿਖਲਾਈ ਲੈਣ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਮੇਂ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਸਨ। ਸਰਕਾਰ ਦਾ ਉਦੇਸ਼ ਹੈ ਕਿ ਹੈੱਡਮਾਸਟਰ ਵਧੀਆ ਟ੍ਰੇਨਿੰਗ ਲੈ ਕੇ ਵਾਪਸ ਆਉਣ। ਸਿਖਲਾਈ ਲੈਣ ਤੋਂ ਬਾਅਦ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਇਆ ਜਾ ਸਕਦਾ ਹੈ ਅਤੇ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਲਿਜਾਇਆ ਜਾ ਸਕਦਾ ਹੈ। ਇਸ ਦੌਰਾਨ ਸੀ.ਐਮ. ਮਾਨ ਨੇ ਸਮੂਹ ਹੈੱਡਮਾਸਟਰਾਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਸੀ। ਉਹ ਅੱਜ ਵਾਪਸ ਆ ਰਹੇ ਹਨ। ਜਾਣਕਾਰੀ ਮੁਤਾਬਕ ਟ੍ਰੇਨਿੰਗ ਦੌਰਾਨ ਪ੍ਰਿੰਸੀਪਲਾਂ ਨੇ 5 ਦਿਨਾਂ ਵਿੱਚ 20 ਸੈਸ਼ਨਾਂ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਸਿੰਗਾਪੁਰ ਜਾ ਕੇ ਸਕੂਲ ਦੀ ਤਬਦੀਲੀ ਬਾਰੇ ਬਹੁਤ ਕੁਝ ਸਿੱਖਿਆ। ਸਰਕਾਰ ਨੇ ਹੁਣ ਤੱਕ ਪ੍ਰਿੰਸੀਪਲਾਂ ਦੇ 4 ਬੈਚਾਂ ਨੂੰ ਸਿਖਲਾਈ ਲਈ ਭੇਜਿਆ ਹੈ। ਹੁਣ ਹੈੱਡਮਾਸਟਰਾਂ ਦੀ ਟਰੇਨਿੰਗ ਦੀ ਵਾਰੀ ਹੈ।
ਇਹ ਵੀ ਪੜ੍ਹੋ : ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ, ਸਹੁਰੇ ਮੰਗ ਰਹੇ ਸਨ ਗੱਡੀ, 3 ਸਾਲ ਪਹਿਲਾਂ ਹੋਇਆ ਸੀ ਵਿਆਹ
ਹੈੱਡਮਾਸਟਰਾਂ ਨੂੰ ਰਵਾਨਾ ਕਰਨ ਮਗਰੋਂ ਸੀ.ਐੱਮ. ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ‘ਚ ਸਿੱਖਿਆ ਕ੍ਰਾਂਤੀ ਲਿਆਉਣ ਦੀ ਗੱਲ ਕਰਦਿਆਂ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਹੈੱਡਮਾਸਟਰ ਵਿਸ਼ੇਸ਼ ਸਿਖਲਾਈ ਲਈ ਅੱਜ ਅਹਿਮਦਾਬਾਦ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਲਈ ਜੋ ਵੀ ਸੰਭਵ ਹੈ, ਕਰਨਾ ਹੈ। ਸੀ.ਐਮ ਮਾਨ ਨੇ ਕਿਹਾ ਕਿ ਜੇ ਤੁਸੀਂ ਗੌਡ ਟੀਚਰ, ਸਿੱਖਿਆ ਟੀਚਰ ਨੂੰ ਅਪਡੇਟ ਕਰੋਗੇ ਤਾਂ ਬੱਚੇ ਵੀ ਅਪਡੇਟ ਹੋਣਗੇ। ਉਨ੍ਹਾਂ ਕਿਹਾ ਕਿ ਜੇ ਕੋਚ ਚੰਗੇ ਹੋਣਗੇ ਤਾਂ ਖਿਡਾਰੀ ਵੀ ਚੰਗੇ ਹੋਣਗੇ। ਪੀ.ਐਸ.ਈ.ਬੀ ਲਈ ਅੱਜ ਇਤਿਹਾਸਕ ਦਿਨ ਹੈ।
ਵੀਡੀਓ ਲਈ ਕਲਿੱਕ ਕਰੋ -: