Hearing of Behbal Kalan : ਫਰੀਦਕੋਟ : ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ ਅਗਲੀ 3 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਇਸ ਮਾਮਲੇ ਦੀ ਸੁਣਵਾਈ ਸੈਸ਼ਨ ਜੱਜ ਦੀਅਦਾਲਤ ਵਿਚ ਰਖੀ ਗਈ ਸੀ ਪਰ ਸੈਸ਼ਨ ਜੱਜ ਕੁਲਦੀਪ ਕੁਮਾਰ ਕਰੀਰ ਦੀ ਰਿਟਾਇਰਮੈਂਟ ਹੋਣ ਕਾਰਨ ਇਸ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ, ਜਿਸ ’ਤੇ ਕਾਰਜਾਕੀਰ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿਚ ਇਹ ਮਾਮਲਾ ਪੇਸ਼ ਕੀਤਾ ਗਿਆ।
ਦੱਸ ਦੇਈਏ ਕਿ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਅਦਾਲਤਾਂ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਕੰਮਕਾਰ ਕੀਤਾ ਜਾਂਦਾ ਹੈ ਅਤੇ ਇਸ ਦੌਰਾਨ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਐਸ. ਪੀ. ਬਲਜੀਤ ਸਿੰਘ ਸਿੱਧੂ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸ.ਐਚ.ਓ. ਗੁਰਦੀਪ ਸਿੰਘ ਪਧੇਰ, ਡੀ.ਐਸ.ਪੀ. ਪਰਮਜੀਤ ਸਿੰਘ ਪੰਨੂ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ, ਅਦਾਲਤ ਵਿਚ ਪੇਸ਼ ਨਹੀਂ ਹੋ ਸਕੇ, ਜਿਸ ਕਰਕੇ ਅਗਲੀ ਤਰੀਕ 3 ਜੁਲਾਈ ਲਈ ਮੁਲਤਵੀ ਕਰ ਦਿੱਤੀ ਗਈ ਪਰ ਅਦਾਲਤ ਵਿਚ ਇਨ੍ਹਾਂ ਖਿਲਾਫ ਚਾਰਜ ਸ਼ੀਟ ਦਾਇਰ ਨਹੀਂ ਕੀਤੀ ਗਈ। ਇਥੇ ਦੱਸਣਯੋਗ ਹੈ ਕਿ ਆਈ.ਜੀ. ਪਰਮਰਾਜ ਸਿੰਘ ਉਮਰਾਂਨੰਗਲ ਵੱਲੋਂ ਰਿਕਾਰਡ ਤੇ ਬਿਆਨਾਂ ਦੀਆਂ ਕਾਪੀਆਂ ਤੋਂ ਇਲਾਵਾ ਸਾਰੀਆਂ ਫੋਨ ਕਾਲ ਦੀਆਂ ਡਿਟੇਲ ਮੰਗੀਆਂ ਗਈਆਂ ਸਨ ਪਰ ਅਦਾਲਤ ਨੇ ਇਹ ਸਾਰਾ ਕੁਝ ਮੁਹੱਈਆ ਕਰਵਾਉਣ ਦੀ ਮੰਗ ਖਾਰਿਜ ਕਰ ਦਿੱਤੀ ਸੀ, ਜਿਸ ਲਈ ਆਈ.ਜੀ. ਉਮਰਾਂਨੰਗਲ ਵੱਲੋਂ ਮਾਣਯੋਗ ਅਦਾਲਤ ਦੇ ਹੁਕਮ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ।