ਅਨਾਜ ਢੋਆ-ਢੁਆਈ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਵਧੀਕ ਸੈਸ਼ਨ ਜੱਜ ਡਾ. ਅਜੀਤ ਅੱਤਰੀ ਦੀ ਅਦਾਲਤ ‘ਚ ਸੁਣਵਾਈ ਹੋਈ। ਕਰੀਬ 10.30 ਵਜੇ ਵਿਸ਼ੇਸ਼ ਸਰਕਾਰੀ ਵਕੀਲ ਨੇ ਬਹਿਸ ਸ਼ੁਰੂ ਕੀਤੀ। ਉਨ੍ਹਾਂ ਅਦਾਲਤ ਨੂੰ ਕੇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਮੁਲਜ਼ਮ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜ਼ਮਾਨਤ ਦਾ ਹੱਕਦਾਰ ਨਹੀਂ ਹੈ।
ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਵਿਜੀਲੈਂਸ ਕੋਲ ਅੱਜ ਵੀ ਪੁਰਾਣੀ ਕਹਾਣੀ ਸੀ ਅਤੇ ਇਸ ਤੋਂ ਬਾਅਦ ਅਦਾਲਤ ਨੇ 9 ਸਤੰਬਰ ਤਕ ਫੈਸਲਾ ਰਾਖਵਾਂ ਰੱਖ ਲਿਆ ਹੈ। ਡੇਢ ਘੰਟੇ ਤੋਂ ਵੱਧ ਦੀ ਬਹਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 9 ਸਤੰਬਰ ਤੱਕ ਸੁਰੱਖਿਅਤ ਰੱਖ ਲਿਆ ਹੈ।
ਦੱਸ ਦੇਈਏ ਕਿ 4 ਦਿਨ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੇ ਅਦਾਲਤ ‘ਚ ਪਟੀਸ਼ਨ ਪਾ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਪੇਸ਼ੀ ਤੋਂ ਬਕਾਇਦਾ ਛੋਟ ਦਿੱਤੀ ਜਾਵੇ। ਆਪਣੀ ਪਟੀਸ਼ਨ ਵਿੱਚ ਆਸ਼ੂ ਨੇ ਇਹ ਵੀ ਕਿਹਾ ਸੀ ਕਿ ਇਹ ਸਾਰਾ ਮਾਮਲਾ ਸਿਆਸੀ ਰੰਜਿਸ਼ ਦਾ ਹੈ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 16 ਅਗਸਤ ਨੂੰ ਅਨਾਜ ਦੀ ਢੋਆ-ਢੁਆਈ ‘ਚ ਹੋਏ ਗਬਨ ਦਾ ਮਾਮਲਾ ਦਰਜ ਕੀਤਾ ਸੀ, ਇਸ ਮਾਮਲੇ ‘ਚ ਵਿਜੀਲੈਂਸ ਨੇ 22 ਅਗਸਤ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ 9 ਦਿਨਾਂ ਦੇ ਰਿਮਾਂਡ ‘ਤੇ ਰਹਿਣ ਤੋਂ ਬਾਅਦ 31 ਅਗਸਤ ਨੂੰ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ ਅਤੇ ਭਾਰਤ ਭੂਸ਼ਣ ਆਸ਼ੂ ਹੁਣ ਪਟਿਆਲਾ ਜੇਲ੍ਹ ‘ਚ ਬੰਦ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਠੇਕੇਦਾਰ ਤੇਲੂਰਾਮ ਨੂੰ ਵੀ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਹ ਵੀ ਨਿਆਇਕ ਹਿਰਾਸਤ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -: