ਫਰੀਦਕੋਟ ‘ਚ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿਥੇ ਨਸ਼ੇੜੀ ਪਤੀ ਨੇ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਹੈ। ਉਸ ਨੇ 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢ ਦਿੱਤਾ।
ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਵਲੋਂ ਕਹੀ ਨਾਲ ਵਾਰ ਕਰਕੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਕਰੀਬ 40 ਸਾਲਾ ਪਰਮਜੀਤ ਕੌਰ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਕੌਰ ਪਤਨੀ ਬਲਵੰਤ ਸਿੰਘ ਨੇ ਰਾਤ ਕਰੀਬ 9 ਕੁ ਵਜੇ ਰੋਟੀ ਬਣਾ ਕੇ ਸਾਰੇ ਪਰਿਵਾਰ ਨੂੰ ਖਵਾਈ। ਬਾਅਦ ‘ਚ ਗਰਮੀ ਹੋਣ ਕਰਕੇ ਕਰਮਜੀਤ ਕੌਰ ਨੇ ਕਿਹਾ ਕਿ ਉਹ ਆਪਣੇ ਵਾਲ ਧੋਅ ਲਵੇ। ਜਦ ਉਹ ਆਪਣੇ ਵਾਲ ਧੋਅ ਰਹੀ ਸੀ ਤਾਂ ਉਸ ਦੇ ਪਤੀ ਬਲਵੰਤ ਸਿੰਘ ਨੇ ਪਿਛਲੇ ਪਾਸੇ ਦੀ ਜਾ ਕੇ ਕਹੀ ਦੇ ਦੋ ਵਾਰ ਕੀਤੇ। ਪਹਿਲਾ ਵਾਰ ਪਿਛਲੇ ਪਾਸੇ ਧੌਣ ‘ਤੇ ਅਤੇ ਦੂਜਾ ਨੱਕ ਵਾਲੇ ਪਾਸੇ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਬੱਚਿਆਂ ਨੇ ਰੌਲਾ ਪਾਇਆ ਤਾਂ ਗੁਆਂਢੀ ਜਲਦੀ ਨਾਲ ਆਏ ਤੇ ਦੇਖਿਆ ਕਿ ਬਲਵੰਤ ਸਿੰਘ ਆਪਣੀ ਪਤਨੀ ‘ਤੇ ਕਹੀ ਨਾਲ ਵਾਰ ਕੀਤੇ ਸਨ ਤੇ ਉਹ ਤੜਫ ਰਹੀ ਸੀ। ਮ੍ਰਿਤਕ ਕਰਮਜੀਤ ਕੌਰ ਦੇ ਦਿਓਰ ਨਾਨਕ ਸਿੰਘ ਨੇ ਕਿਹਾ ਕਿ ਉਹ ਆਏ ਤੇ ਉਸ ਨੂੰ ਫਰੀਦਕੋਟ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ।
ਮ੍ਰਿਤਕ ਔਰਤ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਬਲਵੰਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਸੱਤ ਲੜਕੀਆਂ ਤੇ ਇਕ ਛੋਟੇ ਲੜਕੇ ਨੂੰ ਰੌਂਦਿਆਂ ਛੱਡ ਗਈ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।