ਪੰਜਾਬ-ਹਰਿਆਣਾ ਵਿੱਚ ਮੀਂਹ ਦਾ ਦੌਰ ਲਗਭਗ ਖ਼ਤਮ ਹੋ ਗਿਆ ਹੈ। ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ‘ਚ ਸੋਮਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਪੰਜਾਬ ‘ਚ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ 12 ਮਈ ਨੂੰ ਫਿਰ ਤੋਂ ਪੱਛਮੀ ਗੜਬੜੀ ਆਉਣ ਵਾਲੀ ਹੈ। ਜਿਸ ਦਾ ਅਸਰ 14 ਮਈ ਤੱਕ ਦੇਖਿਆ ਜਾ ਸਕਦਾ ਹੈ। ਪਰ ਮੌਸਮ ਦੇ ਹਿਸਾਬ ਨਾਲ ਅਜੇ ਤੱਕ ਇਹ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ ਕਿ ਇਹ ਕਿੰਨਾ ਜ਼ੋਰਦਾਰ ਹੋਵੇਗਾ।
ਪੰਜਾਬ ਦੇ ਤਾਪਮਾਨ ਵਿੱਚ ਵਾਧੇ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਲੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਈ ਅਤੇ ਜੂਨ ਵਿੱਚ ਹੀਟ ਵੇਵ ਦੀ ਸੰਭਾਵਨਾ ਜ਼ਿਆਦਾ ਹੈ।
ਸੋਮਵਾਰ ਨੂੰ ਲੁਧਿਆਣਾ ਦਾ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਾਕੀ ਜ਼ਿਲ੍ਹਿਆਂ ਦਾ ਤਾਪਮਾਨ 34 ਤੋਂ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਹਰਿਆਣਾ ਦੇ ਹਿਸਾਰ ‘ਚ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਨੂੰ ਜਲੰਧਰ ਦਾ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ। ਇਸ ਲਈ ਉੱਥੇ ਰਾਤ ਨੂੰ ਤਾਪਮਾਨ 19 ਡਿਗਰੀ ਸੈਲਸੀਅਸ ਰਿਹਾ ਅਤੇ AQI 143 ਤੱਕ ਪਹੁੰਚ ਗਿਆ। ਦੂਜੇ ਪਾਸੇ ਜੇ ਹਿਮਾਚਲ ਦੀ ਗੱਲ ਕਰੀਏ ਤਾਂ ਉਤਰਾਖੰਡ ਅਤੇ ਹਿਮਾਚਲ ਦੇ ਕਈ ਜ਼ਿਲ੍ਹਿਆਂ ‘ਚ ਬਰਫਬਾਰੀ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ : ਕੈਨੇਡਾ ‘ਚ ਭਾਰਤੀ ਮੂਲ ਦੇ ਸਚਿਤ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਸੱਤਾਧਾਰੀ ਪਾਰਟੀ ਦੇ ਪ੍ਰਧਾਨ
ਹਰਿਆਣਾ-ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਅੱਜ ਪਾਰਾ 20.6 ਡਿਗਰੀ ਸੈਲਸੀਅਸ ਰਿਹਾ, ਜਦਕਿ ਅੰਮ੍ਰਿਤਸਰ ਦਾ ਪਾਰਾ 17.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 19.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35 ਡਿਗਰੀ ਸੈਲਸੀਅਸ ਪਾਰਾ ਰਿਹਾ।
ਵੀਡੀਓ ਲਈ ਕਲਿੱਕ ਕਰੋ -: