ਪੰਜਾਬ ਵਿੱਚ ਤੱਪਦੀ ਧੁੱਪ ਨਾਲ ਸ਼ੁਰੂ ਹੋਇਆ ਗਰਮੀ ਦਾ ਕਹਿਰ ਅਜੇ ਜਾਰੀ ਰਹੇਗਾ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਲੂ ਵਰਗੇ ਹਾਲਾਤ ਬਣੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਭਾਰੀਤ ਮੌਸਮ ਵਿਭਾਗ ਨੇ ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਤੇ ਸੰਗਰੂਰ ਆਦਿ ਜ਼ਿਲ੍ਹਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਪ੍ਰਗਟਾਈ। ਮੌਸਮ ਵਿਭਾਗ ਮੁਤਾਬਕ 12 ਤੋਂ 13 ਜੂਨ ਤੱਕ ਮੌਸਮ ਖੁਸ਼ਕ ਰਹਿਣ ਤੇ ਤਾਪਮਾਨ ਵਧਣ ਨਾਲ ਭਿਆਨਕ ਗਰਮੀ ਦਾ ਕਹਿਰ ਵੀ ਜਾਰੀ ਰਹਿ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ-ਹਰਿਆਣਾ ਤੇ ਦਿੱਲੀ ਸਣੇ ਰਾਜਸਥਾਨ, ਜੰਮੂ, ਹਿਮਾਚਲ, ਉਤਰਾਖੰਡ, ਵਿੱਚ ਵੱਖ-ਵੱਖ ਥਾਵਾਂ ‘ਤੇ 4-5 ਜੂਨ ਨੂੰ ਲੂ ਚੱਲਣ ਦੇ ਆਸਾਰ ਹਨ। ਇਸੇ ਤਰ੍ਹਾਂ 4 ਤੋਂ 6 ਜੂਨ ਦੌਰਾਨ ਵਿਦਰਭ, ਝਾਰਖੰਡ, ਓਡਿਸ਼ਾ ਦੇ ਅੰਦਰੂਨੀ ਹਿੱਸੇ ਤੇ ਛੱਤੀਸਗੜ੍ਹ ਵਿੱਚ, ਜਦਕਿ 4 ਤੋਂ 8 ਜੂਨ ਦੌਰਾਨ ਉੱਤਰ ਪ੍ਰਦੇਸ਼ ਦੇ ਦੱਖਣੀ ਤੇ ਮੱਧ ਪ੍ਰਦੇਸ਼ ਦੇ ਉੱਤਰੀ ਹਿੱਸੇ ਵਿੱਚ ਲੂ ਚੱਲਣ ਦੀ ਸੰਭਾਵਨਾ ਪ੍ਰਗਟਾਈ।
ਇਸ ਤੋਂ ਪਹਿਲਾਂ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਤੋਂ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੀ ਹਵਾ ਕੁਆਲਿਟੀ ਸੂਚਕਅੰਕ ‘ਸੰਤੋਖਜਨਕ ਤੋਂ ਮੱਧਮ’ ਸ਼੍ਰੇਣੀ ਵਿੱਚ ਹੈ।
ਇਸੇ ਵਿਚਾਲੇ ਦਿੱਲੀ ਵਿੱਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ। ਕੌਮੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੇ ਆਸਾਰ ਹਨ।
ਮੌਸਮ ਵਿਭਾਗ ਨੇ ਦੱਸਿਆ ਕਿ ਦਿੱਲੀ ਵਿੱਚ ਦਿਨ ਵੇਲੇ ਅਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ, ਜਦਕਿ ਕੁਝ ਥਾਵਾਂ ‘ਤੇ ਲੂ ਚੱਲ ਸਕਦੀ ਹੈ। ਆਈ.ਐੱਣ.ਡੀ. ਨੇ ਕੁਝ ਇਲਾਕਿਆਂ ਵਿੱਚ ਲੂ ਚੱਲਣ ਦੀ ਚਿਤਾਵਨੀ ਦਿੰਦੇ ਹੋਏ ‘ਯੈਲੋ ਅਲਰਟ’ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: