ਪੰਜਾਬ ਵਿੱਚ ਅਜੇ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ 5 ਦਿਨਾਂ ਲਈ ਹੀਟ ਵੇਵ ਚੱਲਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ ਤੇ ਤੇਜ਼ ਧੁੱਪ ਨਿਕਲੇਗੀ। ਦੂਜੇ ਪਾਸੇ ਗਰਮ ਹਵਾਵਾਂ ਵੀ ਚੱਲਣਗੀਆਂ। ਅਜਿਹੇ ਵਿੱਚ ਲੂ ਦਾ ਪ੍ਰਕੋਪ ਵੀ ਵਧੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਹੋਣ ਕਰਕੇ ਮੌਸਮ ਸਾਫ ਬਣਿਆ ਹੋਇਆ ਹੈ ਤੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਕਰਕੇ ਗਰਮੀ ਦੀ ਲਹਿਰ ਦਾ ਪ੍ਰਕੋਪ ਸ਼ੁਰੂ ਹੋਇਆ ਹੈ।
ਪੰਜਾਬ ਵਿੱਚ ਕਈ ਥਾਵਾਂ ‘ਤੇ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਜਾਂ ਇਸ ਤੋਂ ਉਪਰ ਦਰਜ ਹੋ ਰਿਹਾ ਹੈ। ਫਿਲਹਾਲ ਮੀਂਹ ਦੀ ਸੰਭਾਵਨਾ ਨਹੀਂ ਦਿਖ ਰਹੀ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਸੂਚਕਅੰਕ, ਮੱਧਮ ਜਾਂ ਸੰਤੋਸ਼ਜਨਕ ਸ਼੍ਰੇਣੀ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਪਾਰਾ 37 ਤੇ ਘੱਟ ਤੋਂ ਘੱਟ 17 ਡਿਗਰੀ ਸੈਲਸੀਅਸ, ਜਲੰਧਰ ਵਿੱਚ ਵੱਧ ਤੋਂ ਵੱਧ ਪਾਰਾ 39, ਘੱਟ ਤੋਂ ਘੱਟ 18 ਡਿਗਰੀ, ਲੁਧਿਆਣਾ ਵਿੱਚ 39 ਡਿਗਰੀ ਸੈਲਸੀਅਸ ਤੇ ਘੱਟੋ-ਘੱਟ 19 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡੀਗਰੀ ਤੇ ਘੱਟੋ ਘੱਟ 19 ਡਿਗਰੀ ਸੈਲਸੀਅਸ ਰਹਿਣ ਦਾ ਅਨਮਾਨ ਹੈ। ਪੰਜਾਬ ਦੇ ਇਨ੍ਹਾਂ ਸਾਰੇ ਵੱਡੇ ਜ਼ਿਲ੍ਹਿਆਂ ਵਿੱਚ ਮੌਸਮ ਸਾਫ ਰਹੇਗਾ।