ਪੰਜਾਬ ‘ਚ ਲੋਕ ਭਿਆਨਕ ਗਰਮੀ ਤੇ ਲੂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ‘ਚ ਹੀ ਨਹੀਂ ਸਗੋਂ ਪੂਰੇ ਉਤਰੀ ਭਾਰਤ ਦੇ ਕਈ ਸੂਬਿਆਂ ਜਿਵੇਂ ਯੂਪੀ, ਦਿੱਲੀ, ਮੱਧ ਪ੍ਰਦੇਸ਼ ‘ਚ ਹਰ ਥਾਂ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ ਪਰ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ‘ਚ ਅਗਲੇ ਕੁਝ ਦਿਨਾਂ ‘ਚ ਮੌਸਮ ‘ਚ ਬਦਲਾਅ ਹੋਣ ਵਾਲਾ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਬੁੱਧਵਾਰ ਤੋਂ ਪੰਜਾਬ ‘ਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਬੱਦਲਾਂ ਤੇ ਤੇਜ਼ ਹਵਾਵਾਂ ਨਾਲ ਲੋਕਾਂ ਨੂੰ ਇਸ ਕੜਕਦੀ ਧੁੱਪ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੋਪੜ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਫ਼ਿਰੋਜ਼ਪੁਰ, ਬਠਿੰਡਾ, ਮੁਕਤਸਰ, ਫ਼ਰੀਦਕੋਟ, ਬਰਨਾਲਾ, ਮਾਨਸਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੰਗਲਵਾਰ ਦਾ ਦਿਨ ਕਾਫੀ ਗਰਮ ਰਿਹਾ। ਇਸ ਦੌਰਾਨ ਅਧਿਕਤਮ ਪਾਰਾ 43.2 ਡਿਗਰੀ ਜਦੋਂ ਕਿ ਨਿਊਨਤਮ ਪਾਰਾ 30.3 ਡਿਗਰੀ ਰਿਕਾਰਡ ਕੀਤਾ ਗਿਆ। ਦਿਨ-ਰਾਤ ਦੇ ਪਾਰੇ ਵਿਚ 13 ਡਿਗਰੀ ਦਾ ਹੀ ਫਰਕ ਪਾਇਆ ਗਿਆ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਅੱਜ ਸ਼ਾਮ ਤੋਂ ਬੱਦਲ ਛਾਏ ਰਹਿਣਗੇ ਤੇ ਕੱਲ੍ਹ ਤੋਂ ਇਸ ਗਰਮੀ ਤੋਂ 20 ਜੂਨ ਤੱਕ ਰਾਹਤ ਮਿਲਣ ਵਾਲੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ 16 ਤੇ 17 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਜਦੋਂ ਕਿ ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ਜਦੋਂ ਕਿ 18 ਤੋਂ 20 ਜੂਨ ਤੱਕ ਬੱਦਲ ਛਾਏ ਰਹਿਣ ਤੇ ਹਵਾਵਾਂ ਚੱਲਣ ਨਾਲ ਰਾਹਤ ਮਿਲੇਗੀ।
ਅੱਜ ਪੂਰਬ-ਉੱਤਰ ਭਾਰਤ, ਤੇਲੰਗਾਨਾ, ਤਾਮਿਲਨਾਡੂ ਤੇ ਕੇਰਲ ਵਿਚ ਹਲਕੇ ਤੇ ਮੱਧ ਮੀਂਹ ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਓਡੀਸ਼ਾ, ਝਾਰਖੰਡ ਦੇ ਕੁਝ ਹਿੱਸਿਆਂ ਵਿਚ ਬਿਹਾਰ, ਛੱਤੀਸਗੜ੍ਹ, ਕਰਨਾਟਕ, ਆਂਧਰਾ ਪ੍ਰਦੇਸ਼, ਅੰਡੇਮਾਨ ਤੇ ਨਿਕੋਬਾਲ ਦੀਪ ਸਮੂਹ ਤੇ ਲਕਸ਼ਦੀਪ ਵਿਚ ਹਲਕਾ ਮੀਂਹ ਪੈ ਸਕਦਾ ਹੈ। ਪੂਰਬੀ ਰਾਜਸਥਾਨ, ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਹਨ੍ਹੇਰੀ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।