ਅੰਮ੍ਰਿਤਸਰ ਜ਼ਿਲ੍ਹੇ ਦੇ ਬਾਈਪਾਸ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਗਲਤ ਸਾਈਡ ਤੋਂ ਆ ਰਹੀ ਕਾਰ ਨੇ ਸਾਹਮਣੇ ਤੋਂ ਆ ਰਹੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਅਤੇ ਉਸਦੀ ਬਾਈਕ 8 ਫੁੱਟ ਤੱਕ ਹਵਾ ‘ਚ ਉਛਲ ਗਈ। ਨੌਜਵਾਨ ਗੰਭੀਰ ਜ਼ਖ਼ਮੀ ਹੈ ਅਤੇ ਬੇਹੋਸ਼ ਹੈ ਇਸ ਦੇ ਨਾਲ ਹੀ ਉਸ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ।
ਘਟਨਾ ਅੰਮ੍ਰਿਤਸਰ ਦੇ ਛੇਹਰਟਾ ਬਾਈਪਾਸ ਦੀ ਹੈ। ਕਟੜਾ ਕਰਮ ਸਿੰਘ ਦਾ ਰਹਿਣ ਵਾਲਾ 21 ਸਾਲਾਂ ਮਨਪ੍ਰੀਤ ਕਿਸੇ ਕੰਮ ਲਈ ਯੂਨੀਵਰਸਿਟੀ ਤੋਂ ਬਾਈਪਾਸ ਰਾਹੀਂ ਖਾਸਾ ਰੋਡ ਵੱਲ ਜਾ ਰਿਹਾ ਸੀ। ਉਹ ਛਾਉਣੀ ਖੇਤਰ ਦੇ ਬਿਲਕੁਲ ਸਾਹਮਣੇ ਹੀ ਸੀ ਕਿ ਇੱਕ ਚਿੱਟੇ ਰੰਗ ਦੀ ਮਰਸੀਡੀਜ਼ ਕਾਰ ਰੌਂਗ ਸਾਈਡ ਤੋਂ ਆ ਗਈ। ਬਾਈਕ ਦੀ ਸਪੀਡ ਵੀ ਜ਼ਿਆਦਾ ਸੀ, ਜਿਸ ਕਾਰਨ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਕਰੀਬ 8 ਫੁੱਟ ਤੱਕ ਹਵਾ ‘ਚ ਛਾਲ ਮਾਰ ਕੇ ਕਰੀਬ 20 ਫੁੱਟ ਅੱਗੇ ਜਾ ਡਿੱਗਿਆ।

ਹਾਦਸੇ ਵਿੱਚ ਮਨਪ੍ਰੀਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਲੋਕਾਂ ਨੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਪਰ ਅਜੇ ਤੱਕ ਉਸ ਨੂੰ ਹੋਸ਼ ਨਹੀਂ ਆਇਆ। ਬਾਈਕ ਚਕਨਾਚੂਰ ਹੋ ਗਈ। ਇਸ ਦੇ ਨਾਲ ਹੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਇਸ ਦੌਰਾਨ ਕਾਰ ਚਾਲਕ ਬਾਬਾ ਦਰਸ਼ਨ ਸਿੰਘ ਵਾਸੀ ਗੁਰਲਾਲ ਸਿੰਘ ਭੱਜਿਆ ਨਹੀਂ, ਸਗੋਂ ਸਗੋਂ ਮਨਪ੍ਰੀਤ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਹਸਪਤਾਲ ਲੈ ਗਿਆ।
ਇਹ ਵੀ ਪੜ੍ਹੋ : ਸੰਗਰੂਰ : ਬੱਚਿਆਂ ਨੇ ਸਕੂਲ ਨੂੰ ਜਿੰਦਾ ਲਾ ਅੰਦਰ ਡੱਕੇ ਮਾਸਟਰ, ਬਾਹਰ ਰੋ-ਰੋ ਸੁਣਾਇਆ ਦੁਖੜਾ
ਘਟਨਾ ਤੋਂ ਬਾਅਦ ਪੁਲਿਸ ਨੇ ਆਲੇ-ਦੁਆਲੇ ਲੱਗੇ ਸੀਸੀਟੀਵੀ ਦੀ ਤਲਾਸ਼ੀ ਲਈ, ਜਿਸ ਵਿੱਚ ਹਾਦਸਾ ਪੂਰੀ ਤਰ੍ਹਾਂ ਦਿਖਾਈ ਦੇ ਰਿਹਾ ਹੈ। ਜ਼ਖਮੀ ਮਨਪ੍ਰੀਤ ਅਜੇ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹੈ। ਇਸ ਲਈ ਪੁਲਿਸ ਨੇ ਫਿਲਹਾਲ ਸੀਸੀਟੀਵੀ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























