ਪੰਜਾਬ ਦੇ ਫ਼ਰੀਦਕੋਟ ‘ਚ ਐਤਵਾਰ ਨੂੰ ਕੜਕਦੀ ਧੁੱਪ ਤੋਂ ਬਾਅਦ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਧੀ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਗੜੇਮਾਰੀ ਨੇ ਕੁਝ ਹਿੱਸਿਆਂ ਵਿੱਚ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਅੱਜ ਸਵੇਰ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਪਿੰਡ ਤੋਂ ਸ਼ਹਿਰ ਤੱਕ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ। ਤਿੰਨ ਘੰਟਿਆਂ ਵਿੱਚ 40 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਮੀਂਹ ਅਤੇ ਤੇਜ਼ ਹਵਾਵਾਂ ਦੀ ਮਾਰ ਹੇਠ ਆਈ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਲਈ ਇਹ ਮੀਂਹ ਕਿਸੇ ਤਬਾਹੀ ਤੋਂ ਘੱਟ ਨਹੀਂ ਹੈ। ਕਣਕ ਦੇ ਨਾਲ-ਨਾਲ ਹੋਰ ਖੇਤਾਂ ‘ਚ ਵੀ ਪਾਣੀ ਖੜ੍ਹਾ ਹੈ, ਅਜਿਹੇ ‘ਚ ਐਤਵਾਰ ਨੂੰ ਦਿਨ ਭਰ ਧੁੱਪ ਰਹਿਣ ਕਾਰਨ ਕਿਸਾਨਾਂ ਨੂੰ ਬਾਕੀ ਬਚੀ ਫਸਲ ਦੇ ਘਰ ਆਉਣ ਦੀ ਆਸ ਬੱਝੀ ਸੀ ਪਰ ਜਿਸ ਤਰ੍ਹਾਂ ਮੌਸਮ ਨੇ ਇਕ ਵਾਰ ਫਿਰ ਕਰਵਟ ਲਿਆ ਹੈ, ਉਸ ਨੂੰ ਦੇਖਦੇ ਹੋਏ ਕਿਸਾਨ ਹੁਣ ਚਿੰਤਤ ਹਨ। ਫ਼ਸਲ ਦੇ ਪੂਰੀ ਤਰ੍ਹਾਂ ਬਰਬਾਦ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ।
ਰਾਤ ਸਮੇਂ ਚੱਲੀਆਂ ਤੇਜ਼ ਹਵਾਵਾਂ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰੱਖਤ ਉੱਖੜ ਗਏ ਹਨ। ਇਸ ਦੇ ਨਾਲ ਹੀ ਮੀਂਹ ਕਾਰਨ ਅੱਧੀ ਰਾਤ ਤੋਂ ਜ਼ਿਲ੍ਹੇ ਭਰ ਵਿੱਚ ਬਿਜਲੀ ਸਪਲਾਈ ਠੱਪ ਰਹੀ। ਬਿਜਲੀ ਵਿਭਾਗ ਦੇ ਖੰਭੇ, ਬਿਜਲੀ ਦੀਆਂ ਤਾਰਾਂ ਟੁੱਟਣ ਦੇ ਨਾਲ-ਨਾਲ ਹੋਰ ਸਾਮਾਨ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਬਿਜਲੀ ਸਪਲਾਈ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀ ਸ਼ਾਮ ਤੱਕ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਬਹਾਲ ਕਰਨ ਦੀ ਗੱਲ ਕਰ ਰਹੇ ਹਨ।
ਇਹ ਵੀ ਪੜ੍ਹੋ : ਅੰਬਾਲਾ : ਗਲੀ ‘ਚ ਖੇਡਦੇ ਸਮੇਂ ਪਿਟਬੁੱਲ ਕੁੱਤੇ ਨੇ ਬੱਚੀ ‘ਤੇ ਕੀਤਾ ਹਮਲਾ, ਹਸਪਤਾਲ ‘ਚ ਭਰਤੀ
ਮੌਸਮ ਵਿਗਿਆਨੀ ਡਾਕਟਰ ਸੁਧੀਰ ਮਿਸ਼ਰਾ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੀਂਹ ਪੈ ਰਿਹਾ ਹੈ। ਇਸ ਕਾਰਨ ਪੰਜਾਬ ‘ਚ 48 ਘੰਟਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੈਸਟਰਨ ਡਿਸਟਰਬੈਂਸ ਦੀ ਗਤੀਵਿਧੀ ਜ਼ਿਆਦਾ ਰਹੀ ਹੈ, ਜੋ ਕਣਕ ਦੀ ਫ਼ਸਲ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: