ਚੰਡੀਗੜ੍ਹ ‘ਚ ਸੁਤੰਤਰਤਾ ਦਿਵਸ ਦੇ ਜਸ਼ਨਾਂ ‘ਚ ਮੀਂਹ ਕਾਰਨ ਰੁਕਾਵਟ ਪਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਣੇ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਇਹ ਮੀਂਹ ਪਵੇਗਾ। ਅੱਜ ਸ਼ਾਮ ਤੋਂ ਬਾਅਦ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ। ਅਗਲੇ ਹਫ਼ਤੇ ਪੂਰਾ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ ਸ਼ਹਿਰ ‘ਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ, ਜਿਸ ਕਾਰਨ ਤਾਪਮਾਨ ‘ਚ ਵਾਧੇ ਦੇ ਨਾਲ-ਨਾਲ ਗਰਮੀ ਅਤੇ ਹੁੰਮਸ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਸ਼ਨਿੱਚਰਵਾਰ ਨੂੰ ਵੀ ਚਿਪਚਿਪਾਉਂਦੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਵਾ ਦਿੱਤੇ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਤਾਪਮਾਨ ਨਾਲੋਂ ਤਿੰਨ ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28.9 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਤਾਪਮਾਨ ਤੋਂ ਛੇ ਡਿਗਰੀ ਵੱਧ ਹੈ। ਅਜਿਹੇ ‘ਚ ਲੋਕ ਮੀਂਹ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ : PNB ਲੁੱਟ ਦਾ ਮਾਮਲਾ, ਚਪੜਾਸੀ ਨੇ ਕਰਾਈ ਰੇਕੀ, 4 ਬਦਮਾਸ਼ਾਂ ਤੋਂ ਲੁਟਵਾਇਆ ਬੈਂਕ, ਗ੍ਰਿਫ਼ਤਾਰ
ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 20 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਅਗਸਤ ਵਿੱਚ ਬਹੁਤ ਘੱਟ ਮੀਂਹ ਪਿਆ ਹੈ ਪਰ ਹੁਣ ਬਾਕੀ ਦਿਨਾਂ ਵਿੱਚ ਚੰਗੀ ਬਰਸਾਤ ਹੋਣ ਦੇ ਸੰਕੇਤ ਮਿਲ ਰਹੇ ਹਨ।
ਅਗਸਤ ਮਹੀਨੇ ਵਿੱਚ ਹੁਣ ਤੱਕ ਸਿਰਫ਼ ਇੱਕ ਹੀ ਬਾਰਿਸ਼ ਹੋਈ ਹੈ। ਸ਼ਹਿਰ ਵਿੱਚ 1 ਅਗਸਤ ਨੂੰ 60.9 ਮਿਲੀਮੀਟਰ ਮੀਂਹ ਪਿਆ ਸੀ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਦੀ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਚੰਡੀਗੜ੍ਹ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ ਹੁਣ ਤੱਕ 584.1 ਮਿਲੀਮੀਟਰ ਬਾਰਿਸ਼ ਹੋਈ ਹੈ। ਇਕੱਲੇ ਜੁਲਾਈ ਵਿਚ 473.3 ਮਿਲੀਮੀਟਰ ਮੀਂਹ ਪਿਆ ਸੀ।
ਵੀਡੀਓ ਲਈ ਕਲਿੱਕ ਕਰੋ -: