ਮਹਾਰਾਸ਼ਟਰ ਦੀ ਊਧਵ ਸਰਕਾਰ ਨੇ ਸੂਬੇ ‘ਚ ਕੋਰੋਨਾ ਨਾਲ ਜਾਨਾਂ ਗੁਆਉਣ ਵਾਲਿਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ ਇੱਥੇ ਕੋਰੋਨਾ ਮਹਾਮਾਰੀ ਕਰਕੇ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਮਾਲੀ ਮਦਦ ਦਿੱਤੀ ਜਾਵੇਗੀ।
ਕੋਰੋਨਾ ਦੀ ਦੂਜੀ ਲਹਿਰ ਦਾ ਸਭ ਤੋਂ ਵੱਧ ਪ੍ਰਕੋਪ ਮਹਾਰਾਸ਼ਟਰ ਵਿੱਚ ਹੀ ਸੀ। ਦੂਜੇ ਸੂਬਿਆਂ ਦੇ ਮੁਕਾਬਲੇ ਇੱਥੇ ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਤੋਂ ਪੀੜਤ ਹੋਏ ਸਨ। ਸੂਬੇ ‘ਚ ਹੁਣ ਤੱਕ 1 ਲੱਖ 40 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
ਹਾਲਾਂਕਿ ਸਮਾਜ ਸੇਵੀ ਮਹਾਰਾਸ਼ਟਰ ਸਰਕਾਰ ਦੀ ਇਸ ਮਦਦ ਦੀ ਨਾਕਾਫ਼ੀ ਰਕਮ ਦਾ ਹਵਾਲਾ ਦਿੰਦੇ ਹੋਏ ਇਸ ਦਾ ਵਿਰੋਧ ਕਰ ਰਹੇ ਹਨ। ਅਕਤੂਬਰ ਦੇ ਅਖੀਰ ਵਿੱਚ ਮੁੱਖ ਮੰਤਰੀ ਊਧਵ ਠਾਕਰੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿੱਚ, ਸਬੇ ਵਿੱਚ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਲਈ ਕੰਮ ਕਰ ਰਹੀ ਇੱਕ ਐਨਜੀਓ, ਕੋਰੋਨਾ ਏਕਲ ਮਹਿਲਾ ਪੁਨਰਵਾਸ ਸਮਿਤੀ (ਸੀਈਐਮਪੀਐਸ) ਨੇ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 2 ਲੱਖ ਮੁਆਵਜ਼ੇ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਮਨਜ਼ੂਰੀ ਤੋਂ ਪਹਿਲਾਂ ਹੀ ਵਿਵਾਦਾਂ ‘ਚ ਕੈਪਟਨ ਦੀ ਨਵੀਂ ਪਾਰਟੀ, ਪ੍ਰਧਾਨ ‘ਤੇ ਚੱਲ ਰਹੇ ਕਰੋੜਾਂ ਦੇ ਫ੍ਰਾਡ ਦੇ ਕੇਸ
ਮਹਾਰਾਸ਼ਟਰ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗੱਲ ਕਰੀਏ ਤਾਂ ਇੱਥੇ 1172 ਨਵੇਂ ਮਰੀਜ਼ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਕਰਕੇ 20 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 1399 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿੱਚ ਕੋਰੋਨਾ ਦੇ ਕੁੱਲ 66,11,078 ਮਾਮਲੇ ਹਨ। ਇਨ੍ਹਾਂ ਵਿੱਚੋਂ 16,658 ਐਕਟਿਵ ਕੇਸ ਹਨ।