ਹਾਲ ਹੀ ਵਿੱਚ ਆਏ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀ ਖੜ੍ਹੀ ਫਸਲ ਤਬਾਹ ਹੋ ਗਈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅੰਨਦਾਤਿਆਂ ਦਾ ਨੁਕਸਾਨ ਨਹੀਂ ਹੋਣਗੇ ਅਤੇ ਉਨ੍ਹਾਂ ਨੇ ਤਬਾਹ ਹੋਈ ਫਸਲ ਦੀ ਗਿਰਦਾਵਰੀ ਦੇ ਵੀ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਦੇਖ ਰੇਖ ਕਰ ਰਹੇ ਹਨ।
ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਖੇਤੀਬਾੜੀ ਮੰਤਰੀ ਨੇ ਖੁਦ ਇਸ ਦਾ ਜ਼ਿੰਮਾ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵ੍ਹਾਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਜੇਲ੍ਹ ਵਿਭਾਗ ‘ਚ ਵੱਡਾ ਫੇਰਬਦਲ, ADGP ਜੇਲ੍ਹ ਨੂੰ ਹਟਾ ਕੇ ਅਰੁਣ ਪਾਲ ਨੂੰ ਮਿਲੀ ਜ਼ਿੰਮੇਵਾਰੀ
ਖੇਤੀਬਾੜੀ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਸਾਖੀ ਉੱਤੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਪਿੰਡਾਂ ‘ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ ਹੈ। ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: