ਯੂਪੀ ਵਿਧਾਨ ਸਭਾ ਚੋਣਾਂ ਦਾ ਚੌਥਾ ਪੜਾਅ ਪੂਰਾ ਹੋ ਚੁੱਕਾ ਹ ਤੇ 27 ਫਰਵਰੀ ਨੂੰ ਪੰਜਵੇ ਪੜਾਅ ਦੀਆਂ ਵੋਟਾਂ ਪੈਣ ਜਾ ਰਹੀਆਂ ਹਨ। ਇਸੇ ਵਿਚਾਲੇ ਬੀਜੇਪੀ ਸਾਂਸਦ ਤੇ ਅਦਾਕਾਰਾ ਹੇਮਾ ਮਾਲਿਨੀ ਬਲੀਆ ਦੀ ਬਿਲਥਰਾਰੋਡ ਵਿਧਾਨ ਸਭਾ ਹਲਕੇ ਵਿੱਚ ਬੀਜੇਪੀ ਉਮੀਦਵਾਰ ਨੂੰ ਸਮਰਥਨ ਕਰਨ ਪਹੰਚੇ ਸਨ, ਜਿਥੇ ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਰੂਸ-ਯੂਕਰੇਨ ਦਾ ਜ਼ਿਕਰ ਕਰਦੇ ਹੋਏ ਪੀ.ਐੱਮ. ਮੋਦੀ ਦੀ ਤਾਰੀਫ ਕੀਤੀ।
ਜਨ ਸਭਾ ਨੂੰ ਸੰਬੋਧਤ ਕਰਦੇ ਹੋਏ ਉਨ੍ਹਾਂ ਯੂਕਰੇਨ ਤੇ ਰੂਸ ਦੀ ਜੰਗ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀ.ਐੱਮ. ਮੋਦੀ ਨੇ ਦੇਸ਼ ਵਿੱਚ ਆਪਣੇ ਲਈ ਖਾਸ ਜਗ੍ਹਾ ਬਣਾਈ ਹੈ। ਉਹ ਵਰਲਡ ਲੀਡਰ ਵਜੋਂ ਉਭਰੇ ਹਨ। ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ‘ਤੇ ਹੇਮਾ ਮਾਲਿਨੀ ਨੇ ਕਿਹਾ ਕਿ ਪੂਰੀ ਦੁਨੀਆ ਦੇ ਨੇਤਾ ਚਾਹੁੰਦੇ ਹਨ ਕਿ ਮੋਦੀ ਜੀ ਅੱਗੇ ਆ ਕੇ ਇਸ ਜੰਗ ਨੂੰ ਰੋਕਣ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਨੇ ਅਪੀਲ ਕਰਕੇ ਕਿਹਾ ਸੀ ਕਿ ਉਹ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕਰਨ। ਬੀਤੀ ਰਾਤ ਪੀ.ਐੱਮ. ਮੋਦੀ ਨੇ ਪੁਤਿਨ ਨਾਲ ਫੋਨ ‘ਤੇ 25 ਮਿੰਟ ਗੱਲ ਕੀਤੀ ਤੇ ਸ਼ਾਂਤੀ ਨਾਲ ਇਸ ਮਸਲੇ ਨੂੰ ਸੁਲਝਾਉਣ ਦੀ ਸਲਾਹ ਦਿੱਤੀ। ਨਾਲ ਹੀ ਯੂਕਰੇਨ ਵਿੱਚ ਫਸੇ ਭਾਰਤੀ ਲੋਕਾਂ ਬਾਰੇ ਵੀ ਚਰਚਾ ਕੀਤੀ।