ਉੱਤਰਾਖੰਡ ਦੇ ਚਮੋਲੀ ਵਿਖੇ ਸਿੱਖਾਂ ਦੇ ਪ੍ਰਸਿੱਧ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਭਾਰੀ ਬਰਫਬਾਰੀ ਹੋਣ ਕਾਰਨ ਇਸ ਦੇ ਦਰਵਾਜ਼ੇ ਬੰਦ ਹੋਣ ਤੋਂ ਇਕ ਦਿਨ ਪਹਿਲਾਂ ਹੀ ਰੋਕ ਦਿੱਤੀ ਗਈ। ਤਾਜ਼ਾ ਬਰਫਬਾਰੀ ਮਗਰੋਂ ਗੁ. ਸ੍ਰੀ ਹੇਮਕੁੰਟ ਸਾਹਿਬ ਬਰਫ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ।
ਚਮੋਲੀ ਜ਼ਿਲ੍ਹੇ ਵਿੱਚ ਅੱਜ ਹੋਈ ਤਾਜ਼ਾ ਬਰਫ਼ਬਾਰੀ ਜਾਣਕਾਰੀ ਦਿੰਦਿਆਂ ਪੁਲਿਸ ਸੁਪਰਡੈਂਟ (ਐਸਪੀ) ਸ਼ਵੇਤਾ ਚੌਬੇ ਨੇ ਦੱਸਿਆ ਕਿ ਇਲਾਕੇ ਵਿੱਚ 2 ਫੁੱਟ ਤੋਂ ਵੱਧ ਬਰਫ਼ਬਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੋ ਫੁੱਟ ਤੋਂ ਵੱਧ ਬਰਫ਼ਬਾਰੀ ਇਲਾਕੇ ਨੂੰ ਢੱਕ ਚੁੱਕੀ ਹੈ, ਜਿਸ ਕਰਕੇ ਗੋਵਿੰਦਘਾਟ ਅਤੇ ਘੰਗੜੀਆ ਵਿਖੇ ਤੀਰਥ ਯਾਤਰਾ ਰੋਕ ਦਿੱਤੀ ਗਈ ਹੈ।
ਸ਼੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰ ਜੀਤ ਬਿੰਦਰਾ ਨੇ 7 ਸਤੰਬਰ ਨੂੰ ਦੱਸਿਆ ਸੀ ਕਿ 10 ਅਕਤੂਬਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਦੇ ਪੋਰਟਲ ਬੰਦ ਕਰ ਦਿੱਤੇ ਜਾਣਗੇ। 15,225 ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸਾਹਿਬ ਦੇ 22 ਮਈ ਨੂੰ ਦਰਵਾਜ਼ੇ ਖੋਲ੍ਹੇ ਜਾਣ ਤੋਂ ਬਾਅਦ 2 ਲੱਖ ਤੋਂ ਵੱਧ ਸ਼ਰਧਾਲੂਆਂ ਵੱਲੋਂ ਦਰਸ਼ਨ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਸਾਵਰਕਰ ਨੂੰ ਲੈ ਕੇ ਦਿੱਤੇ ਬਿਆਨ ‘ਤੇ BJP ਦਾ ਹੰਗਾਮਾ, ਰਾਹੁਲ ਦੇ ਪੋਸਟਰ ‘ਤੇ ਮਾਰੀਆਂ ਜੁੱਤੀਆਂ
ਸ੍ਰੀ ਹੇਮਕੁੰਟ ਸਾਹਿਬ ਨੂੰ ਉਤਰਾਖੰਡ ਦਾ ਪੰਜਵਾਂ ਧਾਮ ਮੰਨਿਆ ਜਾਂਦਾ ਹੈ। ਹੇਮਕੁੰਟ ਸਾਹਿਬ ਵਿਖੇ ਹਰ ਗਰਮੀਆਂ ਵਿੱਚ ਦੁਨੀਆ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਆਉਂਦੇ ਹਨ। ਇਹ ਗੁਰਦੁਆਰਾ ਇੱਕ ਝੀਲ ਦੇ ਕੋਲ ਸਥਿਤ ਹੈ ਅਤੇ ਇਹ ਮੰਨਿਆ ਜਾਂਦਾ ਹੈ ਕਿ 10ਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਨੇ ਇਸ ਸਥਾਨ ‘ਤੇ ਸਿਮਰਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: