ਹੀਰੋ ਸਕੂਟਰ ਮੋਟਰਸਾਈਕਲ ਖਰੀਦਣ ਵਾਲੇ ਲੋਕਾਂ ਲਈ ਝਟਕਾ ਹੈ, ਕੰਪਨੀ ਨੇ ਕੀਮਤਾਂ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਹੀਰੋ ਮੋਟੋਕਾਰਪ ਜਨਵਰੀ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ।
ਕੰਪਨੀ 4 ਜਨਵਰੀ, 2022 ਤੋਂ ਮਾਡਲ ਦੇ ਹਿਸਾਬ ਨਾਲ ਕੀਮਤਾਂ ਵਿੱਚ 2000 ਰੁਪਏ ਤੱਕ ਦਾ ਵਾਧਾ ਕਰੇਗੀ। ਕੀਮਤਾਂ ‘ਚ ਇਹ ਵਾਧਾ ਇਨਪੁਟ ਲਾਗਤ ਵਧਣ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕੀਤਾ ਜਾ ਰਿਹਾ ਹੈ।
ਹੀਰੋ ਮੋਟੋਕਾਰਪ ਨੇ ਇਕ ਬਿਆਨ ‘ਚ ਕਿਹਾ ਕਿ ਕੰਪਨੀ 4 ਜਨਵਰੀ 2022 ਤੋਂ ਆਪਣੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀਆਂ ਐਕਸ-ਸ਼ੋਅਰੂਮ ਕੀਮਤਾਂ ਵਧਾਉਣ ਜਾ ਰਹੀ ਹੈ।
ਕੰਪਨੀ ਨੇ ਕਿਹਾ ਕਿ ਕਮੋਡਿਟੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਦੇ ਪ੍ਰਭਾਵ ਨੂੰ ਅੰਸ਼ਿਕ ਤੌਰ ਤੋਂ ਘਟਾਉਣ ਲਈ ਕੀਮਤਾਂ ਵਿੱਚ ਸੋਧ ਕਰਨਾ ਜ਼ਰੂਰੀ ਹੋ ਗਿਆ ਹੈ, ਜਿਸ ਨਾਲ ਹੀਰੋ ਦੇ ਸਾਰੇ ਵਾਹਨ 2000 ਰੁਪਏ ਮਹਿੰਗੇ ਹੋਣਗੇ। ਵਾਧੇ ਦੀ ਸਹੀ ਕੀਮਤ ਮਾਡਲ ਤੇ ਮਾਰਕੀਟ ‘ਤੇ ਨਿਰਭਰ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਮਾਲੀ ਵਰ੍ਹੇ ਦੀ ਤੀਜੀ ਤਿਮਾਹੀ ਵਿੱਚ ਸਟੀਲ ਦੀਆਂ ਕੀਮਤਾਂ ਵਧ ਕੇ 77 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ, ਜੋ ਅਪ੍ਰੈਲ/ਮਈ 2020 ਵਿੱਚ 38 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੱਧ ਗਈਆਂ ਹਨ। ਤਾਂਬੇ ਦੀਆਂ ਕੀਮਤਾਂ ਮਈ 2020 ਵਿੱਚ 5200 ਡਾਲਰ ਪ੍ਰਤੀ ਟਨ ਤੋਂ ਵੱਧ ਕੇ 9,700 ਡਾਲਰ ਪ੍ਰਤੀ ਟਨ ਹੋ ਗਈਆਂ ਹਨ। ਐਲੂਮੀਨੀਅਮ ਦੀਆਂ ਕੀਮਤਾਂ ਵੀ ਵਧ ਗਈਆਂ ਹਨ। 1700-1800 ਡਾਲਰ ਪ੍ਰਤੀ ਟਨ ਤੋਂ 2700-2800 ਡਾਲਰ ਪ੍ਰਤੀ ਟਨ ਤੱਕ ਪਹੁੰਚ ਗਈਆਂ ਹਨ।