ਪੰਜਾਬ ਦੇ ਅੰਮ੍ਰਿਤਸਰ ‘ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਨਸ਼ਾ ਤਸਕਰ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। SSOC ਦੀ ਟੀਮ ਨੇ ਨਸ਼ਾ ਤਸਕਰ ਕੋਲੋਂ 6 ਕਿਲੋ ਹੈਰੋਇਨ ਅਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਦਿੱਤੀ
ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੇ 4 ਭਗੌੜੇ ਗੈਂਗ.ਸਟਰਾਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ SSOC ਅੰਮ੍ਰਿਤਸਰ ਵੱਲੋਂ ਡੇਢ ਲੱਖ ਦੀ ਡਰੱਗ ਮਨੀ, ਛੇ ਕਿਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀ ਗਈ ਖੇਪ ਪਾਕਿਸਤਾਨ ਤੋਂ ਆਈ ਸੀ। ਫਿਲਹਾਲ SSOC ਦੀ ਟੀਮ ਤਸਕਰ ਦੇ ਅਗਾਂਹ-ਵਧੂ ਸੰਪਰਕਾਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਦਿੱਤੀ। ਉਨ੍ਹਾਂ ਕਿਹਾ ਕਿ ਸੀ.ਐਮ.ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: