ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਨਵਜੋਤ ਸਿੰਘ ਸਿੱਧੂ ਅਕਸਰ ਆਪਣੀ ਹੀ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬੋਲਦੇ ਹੋਏ ਵੱਡੇ-ਵੱਡੇ ਮੁੱਦੇ ਜਨਤਕ ਤੌਰ ‘ਤੇ ਉਠਾਉਂਦੇ ਆਏ ਹਨ ਪਰ ਹੁਣ ਹਾਈਕਮਾਨ ਨੇ ਸਿੱਧੂ ਨੂੰ ਅਜਿਹਾ ਨਾ ਕਰਨ ਦੀ ਨਸੀਹਤ ਦਿੱਤੀ ਹੈ।
ਨਵਜੋਤ ਸਿੰਘ ਸਿੱਧੂ ਨੂੰ ਹਾਈਕਮਾਨ ਨੇ ਕਈ ਨਸੀਹਤਾਂ ਦਿੱਤੀਆਂ ਹਨ। ਸਿੱਧੂ ਨੂੰ ਸਾਫ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਜੋ ਵੀ ਮੁੱਦੇ ਹਨ ਉਹ ਉਨ੍ਹਾਂ ਨੂੰ ਜਨਤਕ ਤੌਰ ‘ਤੇ ਨਾ ਉਠਾਉਣ ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਉਹ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੰਮ ਕਰਨ, ਸਿਰਫ ਅਜਿਹਾ ਕਰਨ ਨਾਲ ਹੀ ਪਾਰਟੀ ਨੂੰ ਲਾਭ ਹੋਵੇਗਾ।
ਦਰਅਸਲ, ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਦਿੱਲੀ ਵਿੱਚ ਪਾਰਟੀ ਹਾਈਕਮਾਨ ਨੂੰ ਮਿਲਣ ਪਹੁੰਚੇ ਸਨ, ਉਨ੍ਹਾਂ ਦੇ ਨਾਲ ਦੋ ਮੰਤਰੀਆਂ ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਵੀ ਸਨ, ਪਰ ਹਾਈ ਕਮਾਨ ਨੇ ਦੋਵਾਂ ਮੰਤਰੀਆਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਸਿੱਧੂ ਨੂੰ ਹੀ ਮਿਲੇ।
ਇਹ ਵੀ ਪੜ੍ਹੋ : ਪੁਲਿਸ ਨੇ ਬੈਰੀਕੇਡਿੰਗ ਲਾ ਰਾਹ ‘ਚ ਰੋਕੇ ਮੋਤੀ ਮਹਿਲ ਵੱਲ ਜਾਂਦੇ ਮੁਲਾਜ਼ਮ, ਹੋਈ ਝੜਪ, ਕੱਲ੍ਹ ਹੋਵੇਗੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ
ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਹਾਈਕਮਾਨ ਨੇ ਸਿੱਧੂ ਨੂੰ ਸਪੱਸ਼ਟ ਸੰਦੇਸ਼ ਅਤੇ ਸਲਾਹ ਦਿੱਤੀ ਹੈ ਕਿ ਜਿਸ ਢੰਗ ਨਾਲ ਉਹ ਜਨਤਕ ਤੌਰ ‘ਤੇ ਮੁੱਦੇ ਉਠਾ ਰਹੇ ਹਨ, ਹੁਣ ਉਹ ਰਾਜ ਵਿੱਚ ਪਾਰਟੀ ਦੇ ਪ੍ਰਧਾਨ ਹਨ, ਇਸ ਲਈ ਹੁਣ ਉਨ੍ਹਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਆਪਣੀ ਸਰਕਾਰ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ।