ਚੰਡੀਗੜ੍ਹ : ਪੰਜਾਬ ਸਰਕਾਰ ਵਿੱਚ ਚੱਲ ਰਹੀ ਰਾਜਨੀਤਕ ਉਥਲ -ਪੁਥਲ ਖਤਮ ਹੁੰਦੀ ਨਜ਼ਰ ਨਹੀਂ ਆ ਰਹੀ। ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਸ ਦੇ ਨਾਲ ਹੀ ਖ਼ਬਰਾਂ ਆ ਰਹੀਆਂ ਹਨ ਕਿ ਹਾਈਕਮਾਨ ਨੇ ਸਿੱਧੂ ਦਾ ਅਸਤੀਫ਼ਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਿੱਧੂ ਨੂੰ ਕਿਸੇ ਵੀ ਕੀਮਤ ‘ਤੇ ਮਨਾਉਣ ਦੇ ਨਿਰਦੇਸ਼ ਦਿੱਤੇ ਹਨ।
ਨਵਜੋਤ ਸਿੰਘ ਸਿੱਧੂ ਦੇ ਅਚਾਨਕ ਅਸਤੀਫੇ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇੱਕ ਤੋਂ ਬਾਅਦ ਇੱਕ ਹਰ ਵੱਡੇ ਆਗੂ ਦਾ ਬਿਆਨ ਸਾਹਮਣੇ ਆ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਕੀਤੀ ਹੈ।
ਸਿੱਧੂ ਬਾਰੇ ਉੱਠ ਰਹੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮੰਨਿਆ ਕਿ ਸਿੱਧੂ ਦੇ ਅਸਤੀਫੇ ਨਾਲ ਮਾਹੌਲ ਖਰਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਬੈਠ ਕੇ ਸਿੱਧੂ ਨਾਲ ਗੱਲ ਕਰਾਂਗਾ ਅਤੇ ਮਾਮਲਾ ਹੱਲ ਕਰਾਂਗਾ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਬਾਰੇ ਪੁੱਛੇ ਗਏ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦਾ ਮੁਖੀ ਪ੍ਰਧਾਨ ਹੁੰਦਾ ਹੈ।
ਇਹ ਵੀ ਪੜ੍ਹੋ : ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ- ਮਾਫ ਹੋਣਗੇ ਬਕਾਇਆ ਬਿੱਲ, ਕੱਟੇ ਕਨੈਕਸ਼ਨ ਹੋਣਗੇ ਬਹਾਲ
ਪਰਿਵਾਰ ਵਿੱਚ ਬੈਠ ਕੇ ਸਮੱਸਿਆ ਹੱਲ ਹੋ ਜਾਂਦੀ ਹੈ, ਸਿੱਧੂ ਸਾਹਿਬ ਨਾਲ ਫੋਨ ‘ਤੇ ਗੱਲਬਾਤ ਹੋਈ ਹੈ। ਪਾਰਟੀ ਸਰਵਉੱਚ ਹੈ, ਵਿਚਾਰਧਾਰਾ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਲਗਦਾ ਹੈ ਕਿ ਕੋਈ ਗਲਤੀ ਹੋਈ ਹੈ ਤਾਂ ਤੁਸੀਂ ਦੱਸੋ। ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਕੋਸ਼ਿਸ਼ ਨਹੀਂ ਹੈ। ਅਸੀਂ ਬੈਠ ਕੇ ਗੱਲਬਾਤ ਰਹੀ ਸਮੱਸਿਆ ਖਤਮ ਕਰਾਂਗੇ।